Arth Parkash : Latest Hindi News, News in Hindi
ਸਵੀਪ ਟੀਮ ਜਲਾਲਾਬਾਦ ਵੱਲੋਂ ਸਰਕਾਰੀ ਹਾਈ ਸਕੂਲ ਸਹੇਲੇਵਾਲਾ ਅਤੇ ਦੁਆਬ ਅਕੈਡਮੀ ਜਲਾਲਾਬਾਦ ਵਿਖੇ ਵੋਟਰ ਜਾਗਰੂਕ ਕੈਂਪ ਲਗਾ ਸਵੀਪ ਟੀਮ ਜਲਾਲਾਬਾਦ ਵੱਲੋਂ ਸਰਕਾਰੀ ਹਾਈ ਸਕੂਲ ਸਹੇਲੇਵਾਲਾ ਅਤੇ ਦੁਆਬ ਅਕੈਡਮੀ ਜਲਾਲਾਬਾਦ ਵਿਖੇ ਵੋਟਰ ਜਾਗਰੂਕ ਕੈਂਪ ਲਗਾਇਆ ਗਿਆ
Monday, 15 Apr 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ

ਸਵੀਪ ਟੀਮ ਜਲਾਲਾਬਾਦ ਵੱਲੋਂ ਸਰਕਾਰੀ ਹਾਈ ਸਕੂਲ ਸਹੇਲੇਵਾਲਾ ਅਤੇ ਦੁਆਬ ਅਕੈਡਮੀ ਜਲਾਲਾਬਾਦ ਵਿਖੇ ਵੋਟਰ ਜਾਗਰੂਕ ਕੈਂਪ ਲਗਾਇਆ ਗਿਆ

 

ਜਲਾਲਾਬਾਦ/ਫਾਜ਼ਿਲਕਾ 16 ਅਪ੍ਰੈਲ 2024

ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਲਾਲਾਬਾਦ -79 ਦੇ ਚੋਣ ਅਧਿਕਾਰੀ ਕਮ-ਉਪ ਮੰਡਲ ਮਜਿਸਟ੍ਰੇਟ ਬਲਕਰਨ ਸਿੰਘ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਜਲਾਲਾਬਾਦ ਵੱਲੋਂ ਸਰਕਾਰੀ ਹਾਈ ਸਕੂਲ ਸਹੇਲੇਵਾਲਾ ਅਤੇ ਦੁਆਬ ਅਕੈਡਮੀ ਜਲਾਲਾਬਾਦ ਵਿਖੇ ਵੋਟਰ ਜਾਗਰੂਕ ਕੈਂਪ ਲਗਾਇਆ ਗਿਆ।

ਇਸ ਮੌਕੇ ਸਕੂਲ ਇੰਚਾਰਜ ਤਾਰਾ ਸਿੰਘ ਅਤੇ ਅਕੈਡਮੀ ਇੰਚਾਰਜ ਸਵਰਨ ਸਿੰਘ ਦੁਆਰਾ ਵੋਟਰਾਂ ਨੂੰ ਵੋਟਾਂ ਪ੍ਰਤੀ ਵੱਧ ਤੋਂ ਵੱਧ ਵੋਟ ਦਾ ਇਸਤੇਮਾਲ ਕਰਨ ਲਈ ਵਿਸ਼ਵਾਸ਼ ਦਵਾਇਆ ਗਿਆ। ਸਵੀਪ ਟੀਮ ਇੰਚਾਰਜ ਸ਼੍ਰੀ ਅਮਨਦੀਪ ਬਾਲੀ, ਹੁਸ਼ਿਆਰ ਸਿੰਘ ਦਰਗਨ,ਸਤਨਾਮ ਸਿੰਘ,ਸ਼੍ਰੀ ਪਵਨ ਕਾਮਰਾ,ਸ਼੍ਰੀ ਆਸ਼ੂਤੋਸ਼ ਵੱਲੋਂ ਵੋਟਰਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਵੋਟ ਗਤੀਵਿਧੀਆ ਰਾਹੀ ਵੋਟਾਂ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਕਰਨੀ ਚਾਹੀਦੀ ਹੈ। ਬਿਨਾਂ ਡਰ, ਭੈਅ ਅਤੇ ਲਾਲਚ ਤੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਅਸੀਂ ਆਪਣੀ ਮਨ ਮਰਜ਼ੀ ਦਾ ਉਮੀਦਵਾਰ ਚੁਣ ਸਕਦੇ ਹਾਂ। ਇਸ ਮੌਕੇ ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।