Arth Parkash : Latest Hindi News, News in Hindi
ਚੋਣ ਪਾਠਸ਼ਾਲਾ ਦੇ ਵਿਦਿਆਰਥੀਆਂ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ ਚੋਣ ਪਾਠਸ਼ਾਲਾ ਦੇ ਵਿਦਿਆਰਥੀਆਂ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ
Monday, 15 Apr 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

ਲੋਕ ਸਭਾ ਚੋਣਾਂ 2024

ਚੋਣ ਪਾਠਸ਼ਾਲਾ ਦੇ ਵਿਦਿਆਰਥੀਆਂ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ

ਦੀ ਲਾਜ਼ਮੀ ਵਰਤੋਂ ਕਰਨ ਦਾ ਸੁਨੇਹਾ

ਬੀ.ਐਲ.ਓਜ਼ ਵੱਲੋਂ ਬੂਥ ਪੱਧਰ ’ਤੇ ਸਵੀਪ ਜਾਗਰੂਕਤਾ ਮੁਹਿੰਮ ਰਾਹੀਂ ਵੋਟਰਾਂ

 ਨੂੰ ਕੀਤਾ ਜਾ ਰਿਹੈ ਜਾਗਰੂਕ

ਮਾਨਸਾ, 16 ਅਪ੍ਰੈਲ:

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਹਲਕਾ ਸਰਦੂਲਗੜ੍ਹ ਦੇ ਬੀ.ਐਲ.ਓਜ਼ ਵੱਲੋਂ ਬੂਥ ਪੱਧਰ ’ਤੇ ਸਕੂਲਾਂ ਵਿਚ ਗਤੀਵਿਧੀਆਂ ਕਰਵਾ ਕੇ ‘ਚੋਣ ਪਾਠਸ਼ਾਲਾ’ ਦੇ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ ਗਿਆ।

ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਨੇ ਦੱਸਿਆ ਕਿ ਚੋਣ ਪਾਠਸ਼ਾਲਾ ਦੇ ਵਿਦਿਆਰਥੀ ਨੂੰ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਮੁਕਾਬਲੇ, ਲੇਖ ਮੁਕਾਬਲੇ ਆਦਿ ਵਿਚ ਸ਼ਾਮਲ ਕਰਕੇ ਲੋਕਾਂ ਤੱਕ ਵੋਟ ਦੇ ਅਧਿਕਾਰ ਦੀ ਅਹਿਮੀਅਤ ਦਾ ਸੁਨੇਹਾ ਪਹੁੰਚਾਉਣ ਦਾ ਵਿਲੱਖਣ ਉਪਰਾਲਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਹਰ ਇਕ ਨੂੰ ਆਪਣੀ ਵੋਟ ਦੀ ਵਰਤੋਂ ਕਰਦਿਆਂ ਲੋਕਤੰਤਰ ਵਿਚ ਆਪਣੀ ਭਾਗੀਦਾਰੀ ਦਰਜ ਕਰਨੀ ਚਾਹੀਦੀ ਹੈ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ।