Arth Parkash : Latest Hindi News, News in Hindi
ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ
Tuesday, 16 Apr 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ

 

--ਲੋਕ ਸਭਾ ਚੋਣਾਂ-2024--

 

ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

 

ਬਠਿੰਡਾ, 17 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਐਨ.ਐਫ.ਐਲ ਕਲੋਨੀ ਦੇ ਕਮਿਊਨਿਟੀ ਸੈਂਟਰ ਦੇ ਬੂਥ ਨੰਬਰ 3 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

 

       ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

 

          ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।