Arth Parkash : Latest Hindi News, News in Hindi
37840 ਨੌਜਵਾਨ ਵੋਟਰ ਪਹਿਲੀ ਵਾਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ : ਜਸਪ੍ਰੀਤ ਸਿੰਘ 37840 ਨੌਜਵਾਨ ਵੋਟਰ ਪਹਿਲੀ ਵਾਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ : ਜਸਪ੍ਰੀਤ ਸਿੰਘ
Tuesday, 23 Apr 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

37840 ਨੌਜਵਾਨ ਵੋਟਰ ਪਹਿਲੀ ਵਾਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ : ਜਸਪ੍ਰੀਤ ਸਿੰਘ

ਬਠਿੰਡਾ24 ਅਪ੍ਰੈਲ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਤਾਇਨਾਤ ਕੀਤੇ ਚੋਣ ਅਮਲੇ ਵਲੋਂ ਪੂਰੀ ਤਨਦੇਹੀ ਤੇ ਜਿੰਮੇਵਾਰੀ ਨਾਲ ਆਪੋਂ-ਆਪਣੀਆਂ ਡਿਊਟੀਆਂ ਨਿਭਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਭਾਰਤੀ ਚੋਣ ਕਮਿਸ਼ਨ ਦੁਆਰਾ ਇਸ ਵਾਰ 70 ਪਾਰ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਬਠਿੰਡਾ ਅੰਦਰ ਵੋਟ ਪੋਲ ਦੇ ਟੀਚੇ ਨੂੰ ਪ੍ਰਾਪਤ ਕਰਨ ਹਿੱਤ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ 83-ਲੰਬੀ91-ਭੁੱਚੋ ਮੰਡੀ (ਐਸਸੀ)92-ਬਠਿੰਡਾ (ਸ਼ਹਿਰੀ)93-ਬਠਿੰਡਾ (ਦਿਹਾਤੀ) (ਐਸਸੀ)94-ਤਲਵੰਡੀ ਸਾਬੋ95-ਮੌੜ96-ਮਾਨਸਾ97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਚ ਕੁੱਲ 1814 ਪੋਲਿੰਗ ਸਟੇਸ਼ਨ ਹਨ ਅਤੇ ਵੋਟਰਾਂ ਦੀ ਗਿਣਤੀ 16 ਲੱਖ 46 ਹਜ਼ਾਰ 544 ਹੈ। ਇਨ੍ਹਾਂ ਵਿਚ 8 ਲੱਖ 67 ਹਜ਼ਾਰ 891 ਮਰਦ ਵੋਟਰ7 ਲੱਖ 78 ਹਜ਼ਾਰ 619 ਔਰਤ ਵੋਟਰ ਹਨ। ਇਸ ਤੋਂ ਇਲਾਵਾ 34 ਟਰਾਂਸਜੈਂਡਰ ਵੋਟਰ ਹਨ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ 18-19 ਸਾਲ ਵਰਗ ਦੇ 37840 ਨਵੇਂ ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।

ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਬਠਿੰਡਾ ਲੋਕ ਸਭਾ ਹਲਕੇ ਚ ਸ਼ਾਮਲ ਹਲਕਾ ਵਾਇਜ਼ ਵੋਟਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਲੋਕ ਸਭਾ ਹਲਕੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਲੰਬੀ ਚ ਕੁੱਲ ਵੋਟਰ 163952ਭੁੱਚੋ ਮੰਡੀ ਚ 182835ਬਠਿੰਡਾ (ਸ਼ਹਿਰੀ) 228438ਬਠਿੰਡਾ (ਦਿਹਾਤੀ) 158079ਤਲਵੰਡੀ ਸਾਬੋ 156346ਮੌੜ 164327ਮਾਨਸਾ 216201ਸਰਦੂਲਗੜ੍ਹ 181858 ਅਤੇ ਬੁਢਲਾਡਾ ਚ 194508 ਵੋਟਰ ਸ਼ਾਮਲ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਬਠਿੰਡਾ ਲੋਕ ਸਭਾ ਹਲਕੇ ਚ ਪੈਂਦੇ 1814 ਪੋਲਿੰਗ ਬੂਥਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਬੀ ਚ 177 ਪੋਲਿੰਗ ਬੂਥ ਹਨ। ਇਸੇ ਤਰ੍ਹਾਂ ਭੁੱਚੋ ਮੰਡੀ (ਐਸਸੀ) ਚ 203ਬਠਿੰਡਾ (ਸ਼ਹਿਰੀ) ਚ 244ਬਠਿੰਡਾ (ਦਿਹਾਤੀ) (ਐਸਸੀ) 170ਤਲਵੰਡੀ ਸਾਬੋ ਚ 179ਮੌੜ ਚ 196ਮਾਨਸਾ ਚ 223ਸਰਦੂਲਗੜ੍ਹ ਚ 206 ਅਤੇ ਬੁਢਲਾਡਾ (ਐਸਸੀ) ਚ 216 ਪੋਲਿੰਗ ਬੂਥ ਸ਼ਾਮਲ ਹਨ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਆਪਣੀ ਵੋਟ ਦੇ ਅਧਿਕਾਰ ਦਾ ਸੁਤੰਤਰਨਿਰਪੱਖਸ਼ਾਂਤਮਈਬਿਨਾਂ ਡਰ ਭੈਅਧਰਮਵਰਗਜਾਤੀਭਾਈਚਾਰੇਭਾਸ਼ਾ ਜਾਂ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਇਸਤੇਮਾਲ ਕਰਨਾ ਚਾਹੀਦਾ ਹੈ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਵਿਸ਼ੇਸ ਤੌਰ ਤੇ ਨੌਜਵਾਨ ਵੋਟਰਾਂ ਅਤੇ ਪਹਿਲੀ ਵਾਰ ਰਜਿਸਟਰ ਹੋਏ ਵੋਟਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਲੋਕ ਸਭਾ ਚੋਣਾਂ-2024 ਦੌਰਾਨ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋ ਕਰਨ।

 

--