Arth Parkash : Latest Hindi News, News in Hindi
ਡਿਪਟੀ ਕਮਿਸ਼ਨਰ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ
Tuesday, 23 Apr 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਡਿਪਟੀ ਕਮਿਸ਼ਨਰ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ
ਫਾਜ਼ਿਲਕਾ, 24 ਅਪ੍ਰੈਲ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈਏਐਸ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਬਾਲ ਭਲਾਈ ਕਮੇਟੀ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਤੇ ਬਾਲ ਭਲਾਈ ਕਮੇਟੀ ਨੂੰ ਬੱਚਿਆਂ ਦੀ ਭਲਾਈ ਲਈ ਵੱਧ ਤੋਂ ਵੱਧ ਕੰਮ ਕਰਨ ਲਈ ਕਿਹਾ ਗਿਆ। ਉਨ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਕਿਹਾ ਕਿ ਬਾਲ ਭਿਖਿਆ, ਬਾਲ ਮਜ਼ਦੂਰੀ ਦੀ ਚੈਕਿੰਗ ਕਰ ਕੇ ਵੈਰੀਫਾਈ ਕਰਕੇ ਹਰ ਸਕੀਮ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇ।
ਉਨਾਂ ਕਿਹਾ ਕਿ ਬਾਲ ਭਿਖਿਆ ਚ ਬੱਚੇ ਵਾਰ ਵਾਰ ਆਉਂਦੇ ਹਨ ਤਾਂ ਉਹਨਾਂ ਬੱਚਿਆਂ ਦੀ ਕਾਊਂਸਲਿੰਗ ਕਰਕੇ ਸਕੂਲ ਵਿੱਚ ਦਾਖਲਾ ਕਰਵਾਇਆ ਜਾਵੇ ਅਤੇ ਉਨ੍ਹਾਂ ਦੇ ਮਾਤਾ ਪਿਤਾ ਨਾਲ ਗੱਲਬਾਤ ਕਰਕੇ ਸਮਝਾਇਆ ਜਾਵੇ ਕਿ ਭੀਖ ਮੰਗਣਾ ਜਾਂ ਮੰਗਵਾਉਣਾ ਕਾਨੂੰਨੀ ਜੁਰਮ ਹੈ। ਭੀਖ ਮੰਗਵਾਉਣ ਵਾਲੇ ਨੂੰ ਐਕਟ, 2015 ਦੇ ਦੌਰਾਨ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜੇਕਰ ਕਿਸੇ ਨੂੰ ਕੋਈ ਬੱਚਾ ਭੀਖ ਮੰਗਦਾ ਨਜ਼ਰ ਆਉਂਦਾ ਹੈ ਤਾਂ 1098 ਤੇ ਸੰਪਰਕ ਕੀਤਾ ਜਾਵੇ, ਇਹ ਨੰਬਰ 24 ਘੰਟੇ ਚਲਦਾ ਹੈ।
ਮੀਟਿੰਗ ਵਿੱਚ ਚੇਅਰਪਰਸਨ ਨਵੀਨ ਜਸੂਜਾ, ਮੈਂਬਰ ਸੁਖਦੇਵ ਸਿੰਘ,ਮੈਂਬਰ ਸਾਹਿਲ ਮਿੱਤਲ, ਅਜੈ ਸ਼ਰਮਾ, ਸਰਬਜੀਤ ਕੌਰ ਫਾਜ਼ਿਲਕਾ ਸ਼ਾਮਲ ਸਨ