Arth Parkash : Latest Hindi News, News in Hindi
ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ
Friday, 26 Apr 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ

ਲਾਰੈਂਸ ਰੋਡ ਦੇ ਦੁਕਾਨਦਾਰਾਂ ਨੂੰ ਕੀਤੀ ਅਪੀਲ

ਅੰੰਮਿ੍ਤਸਰ। ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਪਤਨੀ ਅੰਦਲੀਬ ਕੌਰ ਨੇ ਅੱਜ ਮਹਿਲਾ ਵਿੰਗ ਨਾਲ ਮਿਲ ਕੇ ਵੋਟਾਂ ਦੀ ਅਪੀਲ ਕੀਤੀ। ਹਲਕਾ ਉੱਤਰੀ ਅਧੀਨ ਪੈਂਦੇ ਲਾਰੈਂਸ ਰੋਡ ’ਤੇ ਔਰਤਾਂ ਨੇ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

ਨਾਵਲਟੀ ਚੌਕ ਤੋਂ ਡੋਰ ਟੂ ਡੋਰ ਸ਼ੁਰੂ ਹੋਇਆ

ਅੰਦਲੀਬ ਕੌਰ ਨੇ ਨੋਵਲਟੀ ਸਵੀਟਸ ਤੋਂ ਮਹਿਲਾ ਵਿੰਗ ਦੇ ਮੈਂਬਰਾਂ ਨਾਲ ਸ਼ੁਰੂਆਤ ਕੀਤੀ। ਉਨ੍ਹਾਂ ਹਰ ਦੁਕਾਨਦਾਰ ਅਤੇ ਰਾਹਗੀਰ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਕਰਕੇ ਕਾਂਗਰਸ ਦਾ ਸਾਥ ਦੇਣ।

ਵਿਕਾਸ ਲਈ ਔਜਲਾ ਨੂੰ ਚੁਣੋ

ਮੁਹਿੰਮ ਦੀ ਸ਼ੁਰੂਆਤ ਕਰਦਿਆਂ ਅੰਦਲੀਬ ਕੌਰ ਨੇ ਕਿਹਾ ਕਿ ਅੰਮ੍ਰਿਤਸਰ ਅਤੇ ਦੇਸ਼ ਦੇ ਵਿਕਾਸ ਲਈ ਕਾਂਗਰਸ ਦਾ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਲੋਕ ਗੁਰਜੀਤ ਸਿੰਘ ਔਜਲਾ ਦੇ ਨਾਲ ਹਨ। ਉਸ ਨੂੰ ਲੋਕਾਂ ਵੱਲੋਂ ਭਰਪੂਰ ਪਿਆਰ ਮਿਲ ਰਿਹਾ ਹੈ ਅਤੇ ਇਹੀ ਪਿਆਰ ਉਹਨਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਲਾਰੈਂਸ ਰੋਡ ਦੇ ਹਰ ਦੁਕਾਨਦਾਰ ਨੂੰ ਮਿਲੇ ਹਨ ਅਤੇ ਉਨ੍ਹਾਂ ਨੂੰ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ, ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਵਾਅਦਾ ਵੀ ਕੀਤਾ।

ਹਰ ਵਾਅਦਾ ਪੂਰਾ ਕੀਤਾ ਜਾਵੇਗਾ

ਅੰਦਲੀਬ ਕੌਰ ਨੇ ਕਿਹਾ ਕਿ ਕਾਂਗਰਸ ਸਿਰਫ ਝੂਠੇ ਵਾਅਦਿਆਂ 'ਤੇ ਸਰਕਾਰ ਨਹੀਂ ਬਣਾਉਣਾ ਚਾਹੁੰਦੀ ਸਗੋਂ ਹਰ ਵਾਅਦਾ ਪੂਰਾ ਕਰਕੇ ਦੇਸ਼ ਨੂੰ ਵਿਕਾਸ ਦੇ ਰਾਹ 'ਤੇ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਬਹੁਤ ਸੋਚ ਸਮਝ ਕੇ ਚੋਣ ਮਨੋਰਥ ਪੱਤਰ ਤਿਆਰ ਕੀਤਾ ਹੈ ਅਤੇ ਇਸ ਅਨੁਸਾਰ ਹਰ ਵਰਗ ਨੂੰ ਲਾਭ ਦਿੱਤਾ ਜਾਵੇਗਾ। ਕਿਸੇ ਨੂੰ ਵੀ ਜਾਤ, ਅਤੇ ਧਰਮ ਦੇ ਨਾਂ 'ਤੇ ਵੰਡਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਦੇ ਲੋਕ ਗੁਰਜੀਤ ਸਿੰਘ ਔਜਲਾ ਨੂੰ ਤੀਸਰੀ ਵਾਰ ਭਾਰੀ ਵੋਟਾਂ ਨਾਲ ਜਿਤਾ ਕੇ ਹੈਟ੍ਰਿਕ ਕਰਨਗੇ ਅਤੇ ਦੇਸ਼ ਵਿੱਚ ਸਕਾਰਾਤਮਕ ਬਦਲਾਅ ਅਤੇ ਸੰਵਿਧਾਨ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਨੂੰ ਵੀ ਜਿੱਤ ਦਿਵਾਉਣਗੇ।

ਇਸ ਮੌਕੇ ਉਨ੍ਹਾਂ ਨਾਲ ਦਲਜੀਤ ਕੌਰ, ਬਲਵਿੰਦਰ ਕੌਰ, ਰੁਪਿੰਦਰ ਕੌਰ, ਸੁਖਵੰਤ ਕੌਰ, ਗੁਰਮਿੰਦਰ ਕੌਰ ਅਤੇ ਹੋਰ ਕਾਂਗਰਸੀ ਸਮਰਥਕ ਹਾਜ਼ਰ ਸਨ।