Arth Parkash : Latest Hindi News, News in Hindi
ਲੋਕ ਸਭਾ ਚੋਣਾਂ ਵਿਚ ਇਸ ਵਾਰ ਜ਼ਿਲ੍ਹਾ ਮਾਨਸਾ ਦੇ 596481 ਵੋਟਰ ਕਰਨਗੇ ਲੋਕ ਸਭਾ ਚੋਣਾਂ ਵਿਚ ਇਸ ਵਾਰ ਜ਼ਿਲ੍ਹਾ ਮਾਨਸਾ ਦੇ 596481 ਵੋਟਰ ਕਰਨਗੇ
Monday, 06 May 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਲੋਕ ਸਭਾ ਚੋਣਾਂ ਵਿਚ ਇਸ ਵਾਰ ਜ਼ਿਲ੍ਹਾ ਮਾਨਸਾ ਦੇ 596481 ਵੋਟਰ ਕਰਨਗੇ
ਆਪਣੇ ਵੋਟ ਦੇ ਹੱਕ ਦੀ ਵਰਤੋਂ
*85 ਸਾਲ ਤੋਂ ਵੱਧ ਉਮਰ ਅਤੇ ਦਿਵਆਂਗ ਵੋਟਰ ਵੀ ਘਰ ਬੈਠੇ
ਆਪਣੀ ਵੋਟ ਪਾ ਸਕਣਗੇ
ਮਾਨਸਾ, 07 ਮਈ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਵਿਚ ਇਸ ਵਾਰ ਜ਼ਿਲ੍ਹਾ ਮਾਨਸਾ ਦੇ 596481 ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ, ਜਿੰਨ੍ਹਾਂ ਵਿਚ 313805 ਮਰਦ ਅਤੇ 279359 ਔਰਤਾਂ, 12 ਟਰਾਂਸਜੇਡਰ ਵੋਟਰ ਅਤੇ 3305 ਸਰਵਿਸ ਵੋਟਰ ਸ਼ਾਮਿਲ ਹਨ।
ਉਨਾਂ ਕਿਹਾ ਕਿ 85 ਸਾਲ ਤੋਂ ਵੱਧ ਉਮਰ ਅਤੇ ਦਿਵਆਂਗ ਵੋਟਰ ਵੀ ਘਰ ਬੈਠੇ ਆਪਣੀ ਵੋਟ ਪਾ ਸਕਣਗੇ, ਜਿੰਨ੍ਹਾਂ ਦੀ ਗਿਣਤੀ ਕ੍ਰਮਵਾਰ 5041 ਅਤੇ 5872 ਹੈ। ਉਨਾਂ ਦੱਸਿਆ ਕਿ ਇਸ ਵਾਰ 13773 ਵੋਟਰ ਪਹਿਲੀ ਵਾਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ।  
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ, ਨਵੇਂ ਵੋਟਰਾਂ ਸਮੇਤ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਅਤੇ ਮਤਦਾਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ ਅਤੇ ਚੋਣ ਕਮਿਸ਼ਨ ਦੇ ਨਾਅਰੇ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।