Arth Parkash : Latest Hindi News, News in Hindi
ਸਵੀਪ ਟੀਮ ਵਲੋਂ ਪਿੰਡ ਲੇਲੇਆਣਾ ਵਿਖੇ ਵੋਟਰ ਜਾਗਰੂਕਤਾ ਸਬੰਧੀ ਕੈਂਪ ਆਯੋਜਿਤ ਸਵੀਪ ਟੀਮ ਵਲੋਂ ਪਿੰਡ ਲੇਲੇਆਣਾ ਵਿਖੇ ਵੋਟਰ ਜਾਗਰੂਕਤਾ ਸਬੰਧੀ ਕੈਂਪ ਆਯੋਜਿਤ
Monday, 06 May 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਵੀਪ ਟੀਮ ਵਲੋਂ ਪਿੰਡ ਲੇਲੇਆਣਾ ਵਿਖੇ ਵੋਟਰ ਜਾਗਰੂਕਤਾ ਸਬੰਧੀ ਕੈਂਪ ਆਯੋਜਿਤ

ਬਠਿੰਡਾ, 7 ਮਈ  : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫਸਰ 94 ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਵਲੋਂ ਪਿੰਡ ਲੇਲੇਆਣਾ ਵਿਖੇ ਘੱਟ ਵੋਟਿੰਗ ਵਾਲੇ ਖੇਤਰਾਂ ’ਚ ਵੋਟ ਗਿਣਤੀ ਵਧਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ

ਕੈਂਪ ਦੌਰਾਨ ਸਵੀਪ ਟੀਮ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੁਆਰਾ ਇਸ ਵਾਰ 70 ਫੀਸਦੀ ਵੋਟ ਪੋਲ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਇਸ ਦੌਰਾਨ ਉਨ੍ਹਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਔਡਿਟ ਟ੍ਰੈਲ (ਵੀਵੀਪੈਟ) ਮਸ਼ੀਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

 

ਇਸ ਮੌਕੇ ਸਵੀਪ ਟੀਮ ਮੈਬਰ ਅਤੇ ਪਿੰਡ ਵਾਸੀ ਆਦਿ ਹਾਜ਼ਰ ਸਨ।