Arth Parkash : Latest Hindi News, News in Hindi
ਬਠਿੰਡਾ ਚ ਚੌਥੇ ਦਿਨ 7 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ ਬਠਿੰਡਾ ਚ ਚੌਥੇ ਦਿਨ 7 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
Thursday, 09 May 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ

 

ਬਠਿੰਡਾ ਚ ਚੌਥੇ ਦਿਨ 7 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ : ਜਸਪ੍ਰੀਤ ਸਿੰਘ

 

ਹੁਣ ਤੱਕ 9 ਨਾਮਜ਼ਦਗੀਆਂ ਹੋਈਆਂ ਦਾਖ਼ਲ

14 ਮਈ ਤੱਕ ਦਾਖ਼ਲ ਕਰਵਾਈਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ

 

1 ਜੂਨ ਨੂੰ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ

 

4 ਜੂਨ ਨੂੰ ਐਲਾਨੇ ਜਾਣਗੇ ਨਤੀਜ਼ੇ

 

ਬਠਿੰਡਾ, 10 ਮਈ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਲੋਕ ਸਭਾ ਹਲਕਾ ਬਠਿੰਡਾ 11 ਤੋਂ ਅੱਜ ਚੌਥੇ ਦਿਨ 7 ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਅਜ਼ਾਦ ਉਮੀਦਵਾਰਾਂ ਵੱਲੋਂ ਆਪੋ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਇਸ ਤਰ੍ਹਾਂ ਹੁਣ ਤੱਕ ਬਠਿੰਡਾ ਲੋਕ ਸਭਾ ਹਲਕੇ ਲਈ ਕੁੱਲ 9 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ।

 

ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਚੌਥੇ ਦਿਨ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਸਬੰਧੀ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਸ. ਗੁਰਮੀਤ ਸਿੰਘ ਅਤੇ ਸ. ਰਣਧੀਰ ਸਿੰਘ ਸਿੱਧੂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਸ. ਜੀਤਮਹਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਵੱਲੋਂ ਸ. ਨਿੱਕਾ ਸਿੰਘ ਅਤੇ ਮੀਨਾ ਰਾਣੀ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸੇ ਤਰ੍ਹਾਂ ਹੀ ਨੈਸ਼ਨਲਿਸਟ ਜਸਟਿਸ ਪਾਰਟੀ ਵੱਲੋਂ ਪੂਨਮ ਰਾਣੀ ਤੋਂ ਇਲਾਵਾ ਜਗਜੀਵਨ ਬੱਲੀ ਵੱਲੋਂ ਅਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ।

 

ਜ਼ਿਲ੍ਹਾ ਚੋਣ ਅਫਸਰ ਨੇ ਹੋਰ ਦੱਸਿਆ ਕਿ 14 ਮਈ ਨੂੰ ਸ਼ਾਮ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਸਕਣਗੇ, ਦਾਖਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਕੀਤੀ ਜਾਵੇਗੀ। ਅਤੇ 17 ਮਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਾਮਜ਼ਦਗੀਆਂ ਦਫਤਰੀ ਕੰਮ-ਕਾਜ ਵਾਲੇ ਦਿਨਾਂ ’ਚ ਹੀ ਲਈਆਂ ਜਾਣਗੀਆਂ ਜਦਕਿ ਨਾਮਜ਼ਦਗੀਆਂ ਛੁੱਟੀ ਵਾਲੇ ਦਿਨਾਂ (11 ਤੇ 12 ਮਈ 2024) ਨੂੰ ਨਹੀਂ ਲਈਆਂ ਜਾਣਗੀਆਂ।

 

ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਦੱਸਿਆ ਕਿ 1 ਜੂਨ (ਸ਼ਨੀਵਾਰ) ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦਾ ਨਤੀਜਾ 4 ਜੂਨ ਐਲਾਨਿਆ ਜਾਵੇਗਾ।