Arth Parkash : Latest Hindi News, News in Hindi
ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਸ਼ਹਿਰ ਅੰਦਰ ਕੀਤੀ ਗਈ ਚੈਕਿੰਗ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਸ਼ਹਿਰ ਅੰਦਰ ਕੀਤੀ ਗਈ ਚੈਕਿੰਗ
Friday, 19 Jul 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫ਼ਰੀਦਕੋਟ

 ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਸ਼ਹਿਰ ਅੰਦਰ ਕੀਤੀ ਗਈ ਚੈਕਿੰਗ

 

ਫ਼ਰੀਦਕੋਟ 20 ਜੁਲਾਈ,2024 

 ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ  ਵਿਨੀਤ  ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ ਅਤੇ ਪੁਲਿਸ ਵਿਭਾਗ ਤੋਂ ਪਰਮਿੰਦਰ ਸਿੰਘ ਏ.ਐਸ.ਆਈ ਵੱਲੋਂ ਜਿਲ੍ਹੇ ਅੰਦਰ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ। 

ਚੈਕਿੰਗ ਦੌਰਾਨ 02 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਟੀਮ ਵੱਲੋਂ ਉਹਨਾਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ ਅਤੇ ਮਾਤਾ ਪਿਤਾ ਦੀ ਕਾਉਂਸਲਿੰਗ ਕੀਤੀ ਗਈ। ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਵੱਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣਾ ਕਾਨੂੰਨੀ ਜੁਰਮ ਹੈ। ਉਹਨਾਂ  ਇਹ ਵੀ ਕਿਹਾ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾ ਜੋ ਉਹ ਪੜ੍ਹ-ਲਿਖ ਕੇ ਆਪਣੇ ਪੈਰਾ ਤੇ ਖੜੇ ਹੋ ਸਕਣ ਅਤੇ ਭਵਿੱਖ ਨੂੰ ਸਵਾਰਿਆ ਜਾ ਸਕੇ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਤੇ ਵੀ ਅਜਿਹਾ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਟੋਲ ਫਰੀ ਨੰਬਰ 1098 ਤੇ ਫੋਨ ਕਰਕੇ ਉਸ ਦੀ ਸੂਚਨਾ ਦੇ ਸਕਦੇ ਹਨ। ਇਸ ਵਿੱਚ ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਨੰਬਰ ਗੁਪਤ ਰੱਖਿਆ ਜਾਵੇਗਾ। 

ਇਸ ਮੌਕੇ ਸਿਮਰਨਜੀਤ ਕੌਰ ਅਤੇ ਜਗਸੀਰ ਸਿੰਘ ਵੀ ਹਾਜਰ ਸਨ।