ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਫਿਰੋਜ਼ਪੁਰ
ਜ਼ਿਲ੍ਹਾ ਚੋਣ ਅਬਜਰਵਰ ਡੀਪੀਐਸ ਖਰਬੰਦਾ ਵੱਲੋਂ ਨਾਮਜ਼ਦਗ਼ੀ ਕੇਂਦਰ ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਇੰਸਟੀਚਿਊਟ ਕਾਲਜ ਮੋਹਣ ਕੇ ਹਿਠਾੜ ਅਤੇ ਦਫਤਰ ਮਾਰਕੀਟ ਕਮੇਟੀ ਦਾ ਦੌਰਾ
ਸਮੁੱਚੇ ਚੋਣ ਅਮਲੇ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਦਿੱਤੀ ਹਦਾਇਤ
ਫਿਰੋਜ਼ਪੁਰ 4 ਅਕਤੂਬਰ 2024
ਪੰਜਾਬ ਚੋਣ ਕਮਿਸ਼ਨ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਲਈ ਨਾਮਜਦ ਜਨ. ਅਬਜਰਵਰ ਆਈ.ਏ.ਐਸ ਡੀ.ਪੀ.ਐਸ ਖਰਬੰਦਾ ਵੱਲੋਂ ਨਾਮਜ਼ਦਗ਼ੀ (ਨੋਮੀਨੇਸ਼ਨ) ਕੇਂਦਰ ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਇੰਸਟੀਚਿਊਟ ਕਾਲਜ ਕੇ ਹਿਠਾੜ ਅਤੇ ਦਫਤਰ ਮਾਰਕੀਟ ਕਮੇਟੀ ਦਾ ਦੌਰਾ ਕੀਤਾ ਗਿਆ! ਇਸ ਤੋਂ ਪਹਿਲਾਂ ਉਨ੍ਹਾਂ ਦਫਤਰ ਡਿਪਟੀ ਕਮਿਸ਼ਨਰ ਵਿਖੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਡਿਪਟੀ ਕਮਿਸ਼ਨਰ ਜਨ.ਡਾ. ਨਿਧੀ ਕੁਮਦ ਬੰਬਾਹ ਅਤੇ ਐਸਡੀਐਮ ਫਿਰੋਜ਼ਪੁਰ ਰਣਦੀਪ ਸਿੰਘ ਨਾਲ ਪੰਚਾਇਤੀ ਚੋਣ ਪ੍ਰਬੰਧਨ ਯੋਜਨਾ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ।
ਜ਼ਿਲ੍ਹਾ ਚੋਣ ਓਬਜਰਵਰ ਡੀ.ਪੀ.ਐਸ ਖਰਬੰਦਾ ਨੇ ਨਾਮਜਦਗੀ ਕੇਂਦਰਾਂ ਵਿੱਚ ਤੈਨਾਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮੂਹ ਅਧਿਕਾਰੀ ਪੂਰੀ ਮੁਸਤੈਦੀ ਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਹਰੇਕ ਗਤੀਵਿਧੀ ’ਤੇ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਦਿੱਤੀ ਅਤੇ ਹੁਣ ਤੱਕ ਇਸ ਸਬੰਧ ਵਿੱਚ ਵੱਖ-ਵੱਖ ਅਧਿਕਾਰੀਆਂ ਵੱਲੋਂ ਕੀਤੀ ਕਾਰਵਾਈ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਪੂਰੇ ਪਾਰਦਰਸ਼ੀ, ਨਿਰਪੱਖ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਇਆ ਜਾਵੇ ਅਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨਾਲ ਐਸਡੀਐਮ ਗੁਰੂਹਰਸਹਾਏ ਮੈਡਮ ਦਿਵਿਆ ਪੀ ਵੀ ਹਾਜ਼ਰ ਸਨ!
ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਵਾਸੀ ਪੰਚਾਇਤੀ ਚੋਣਾਂ ਨੂੰ ਲੈ ਕੇ ਮੋਬਾਇਲ ਨੰਬਰ 99153-22999 ਜਾਂ ਫਿਰ ਈਮੇਲ ਆਈਡੀ [email protected] ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ!
ਇਸ ਮੌਕੇ ਜਨ. ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸੁਖਮਿੰਦਰ ਸਿੰਘ ਰੇਖੀ, ਡਿਪਟੀ ਡੀਈਓ ਡਾ. ਸਤਿੰਦਰ ਸਿੰਘ,ਸਕੱਤਰ ਰੈੱਡ ਕਰਾਸ ਸ੍ਰੀ. ਅਸੋਕ ਬਹਿਲ ਸੁਪਰਡੈਂਟ ਕੇਵਲ ਕ੍ਰਿਸ਼ਨ ਅਤੇ ਸ੍ਰੀ ਸੰਦੀਪ ਵੀ ਹਾਜ਼ਰ ਸਨ।