Arth Parkash : Latest Hindi News, News in Hindi
ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਨਿਰੰਤਰ ਚਲ ਰਹੇ ਨੇ ਯੋਗਾ ਕੈਂਪ  ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਨਿਰੰਤਰ ਚਲ ਰਹੇ ਨੇ ਯੋਗਾ ਕੈਂਪ 
Friday, 29 Nov 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ  

 

ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਨਿਰੰਤਰ ਚਲ ਰਹੇ ਨੇ ਯੋਗਾ ਕੈਂਪ 

 

 ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ ਐਮ ਦੀ ਯੋਗਸ਼ਾਲਾ ਪੂਰੀ ਤਰਾਂ ਮੁਫ਼ਤ

 

 ਐੱਸ.ਏ.ਐੱਸ. ਨਗਰ 30 ਨਵੰਬਰ,2024:

 

 ਐਸ.ਡੀ.ਐਮ, ਖਰੜ ਗੁਰਮੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਕੀਤਾ ਵਾਅਦਾ ਪੂਰਾ ਕਰਦੇ ਹੋਏ ਹੋਰਨਾਂ ਵਿਕਾਸ ਕਾਰਜਾਂ ਦੇ ਨਾਲ ਨਾਲ ਲੋਕਾਂ ਦੀ ਸਿਹਤ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ-ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਲੈ ਕੇ ਲੋਕ ਆਪਣੇ ਆਪ ਨੂੰ ਬਿਮਾਰੀਆਂ ਮੁਕਤ ਕਰ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦਾ ਉਤਸ਼ਾਹ ਅਤੇ ਗਿਣਤੀ ਪ੍ਰਤੀ ਦਿਨ ਵਧਦੀ ਜਾ ਰਹੀ ਲੋਕਾਂ ਦਾ ਕਹਿਣਾ ਹੈ ਕਿ ਯੋਗਾ ਅਭਿਆਸ ਲਈ ਸਵੇਰੇ ਜਲਦੀ ਉੱਠਣ ਨਾਲ ਉਹ ਸਾਰਾ ਦਿਨ ਤਾਜ਼ਾ ਮਹਿਸੂਸ ਕਰਦੇ ਹਨ ਅਤੇ ਹੁਣ ਉਨ੍ਹਾਂ ਨੇ ਯੋਗ ਆਸਣਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ.ਖਰੜ, ਗੁਰਮੰਦਰ ਸਿੰਘ ਨੇ ਦੱਸਿਆ ਕਿ ਸੀ.ਐਮ ਯੋਗਸ਼ਾਲਾ ਦੀਆਂ ਕਲਾਸਾਂ ਐੱਸ.ਏ.ਐੱਸ. ਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਗਾਈਆਂ ਜਾ ਰਹੀਆਂ ਹਨ, ਜੋ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਨਿਵਾਸੀ ਲਾਭ ਲੈ ਰਹੇ ਹਨ। ਯੋਗਾ ਸੈਸ਼ਨ ਸਵੇਰੇ 5:15 ਵਜੇ ਤੋਂ ਸ਼ੁਰੂ ਹੁੰਦੇ ਹਨ ਅਤੇ ਸ਼ਾਮ 7:15 ਵਜੇ ਤੱਕ ਵੱਖ-ਵੱਖ ਸਮਾਂ-ਸਲਾਟ ਹੁੰਦੇ ਹਨ। ਯੋਗਾ ਟ੍ਰੇਨਰ ਰੋਹਿਤ ਕੁਮਾਰ ਨੇ ਦੱਸਿਆ ਕਿ ਉਸ ਵੱਲੋਂ ਰੋਜ਼ਾਨਾ 6 ਯੋਗਾ ਕਲਾਸਾਂ ਲਗਾਈਆਂ ਜਾਂਦੀਆਂ ਹਨ। ਉਹਨਾਂ ਵੱਲੋਂ ਆਪਣੀ ਪਹਿਲੀ ਕਲਾਸ ਚੰਦੋ ਸਟੇਡੀਅਮ, ਖਰੜ ਵਿਖੇ ਸਵੇਰੇ 5.15 ਵਜੇ ਤੋਂ 6.15 ਵਜੇ ਤੱਕ, ਦੂਜੀ ਕਲਾਸ ਮਿਊਂਸਪਲ ਕੌਂਸਲ ਦਫਤਰ, ਖਰੜ ਵਿਖੇ ਸਵੇਰੇ 6.30 ਤੋਂ 7.30 ਵਜੇ ਤੱਕ, ਤੀਜੀ ਕਲਾਸ ਗਰੀਨ ਵੁੱਡ ਰੈਜੀਡੈਂਸੀ, ਖਰੜ ਵਿਖੇ ਸਵੇਰੇ 11.00 ਵਜੇ ਤੋਂ 12.00 ਵਜੇ ਤੱਕ ਅਤੇ ਚੌਥੀਂ ਕਲਾਸ ਮਿੰਨੀ ਪਾਰਕ ਮਾਡਲ ਟਾਊਨ, ਖਰੜ ਵਿਖੇ ਦੁਪਿਹਰ 3.40 ਤੋਂ 4.40 ਵਜੇ ਤੱਕ ਪੰਜਵੀਂ ਕਲਾਸ ਫੇਜ਼-6 (ਪਾਰਕ ਨੇੜੇ ਹਾਊਸ ਨੰ: 705) ਵਿਖੇ ਸ਼ਾਮ 5.00 ਵਜੇ ਤੋਂ 6.00 ਵਜੇ ਤੱਕ ਅਤੇ ਛੇਵੀਂ ਕਲਾਸ ਸੈਕਟਰ, 123, ਸਨੀ ਇਨਕਲੇਵ, ਖਰੜ ਵਿਖੇ ਸ਼ਾਮ 6.15 ਵਜੇ ਤੋਂ 7.15 ਵਜੇ ਤੱਕ ਲਗਾਈ ਜਾਂਦੀ ਹੈ। ਯੋਗਾ ਅਧਿਆਪਕ ਯੋਗਾ ਦੇ ਕਈ ਆਸਨ ਜਿਵੇਂ ਕਿ ਆਸਣ, ਪ੍ਰਾਣਾਯਾਮ ਅਤੇ ਧਿਆਨ ਆਦਿ ਰਾਹੀਂ ਬਿਨਾਂ ਦਵਾਈ ਦੇ ਸਰੀਰ ਨੂੰ ਚੁਸਤ ਅਤੇ ਰੋਗ ਮੁਕਤ ਰੱਖਣ ਲਈ ਵਡਮੁੱਲਾ ਯੋਗਦਾਨ ਪਾ ਰਹੇ ਹਨ। ਟ੍ਰੇਨਰ ਰੋਹਿਤ ਨੇ ਦੱਸਿਆ ਕਿ ਰੋਜ਼ਾਨਾ ਯੋਗਾ ਅਭਿਆਸ ਨਾਲ ਹਰਪ੍ਰੀਤ ਸਿੰਘ, ਸਮਸ਼ੇਰ ਸਿੰਘ ਵੱਲੋਂ ਪਿੱਠ ਦਰਦ ਤੋਂ, ਕੁਲਦੀਪ ਕੌਰ ਵੱਲੋਂ ਗੋਡਿਆਂ ਦੇ ਦਰਦ ਤੋਂ ਅਤੇ ਅਵਤਾਰ ਸਿੰਘ ਵੱਲੋਂ ਸ਼ੂਗਰ ਤੋਂ ਛੁਟਕਾਰਾ ਪਾਇਆ ਗਿਆ। ਕੋਈ ਵੀ ਵਿਅਕਤੀ ਇਨ੍ਹਾਂ ਕਲਾਸਾਂ ਵਿੱਚ ਆ ਕੇ ਯੋਗਾ ਦਾ ਮੁਫਤ ਵਿੱਚ ਲਾਭ ਲੈ ਸਕਦਾ ਹੈ। ਉਨ੍ਹਾਂ ਦੱਸਿਆਂ ਕਿ ਜੇਕਰ ਕੋਈ ਵਿਅਕਤੀ ਆਪਣੀ ਕਲੋਨੀ ਜਾਂ ਪਾਰਕ ਵਿੱਚ ਕਲਾਸ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ ਅਤੇ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ 'ਤੇ ਕਾਲ/ਸੁਨੇਹਾ ਭੇਜ ਸਕਦਾ ਹੈ। ਲੋਕ ਇਹਨਾਂ ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 'ਤੇ ਸੰਪਰਕ ਕਰ ਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।