Arth Parkash : Latest Hindi News, News in Hindi
ਸਿਹਤ ਸਹੂਲਤਾਂ ਅਤੇ ਸਕੀਮਾਂ ਦਾ ਲੋਕਾ ਨੂੰ ਦਿੱਤਾ ਜਾਵੇਗਾ ਪੂਰਾ ਫਾਇਦਾ : ਸਿਵਲ ਸਰਜਨ ਲਹਿੰਬਰ ਰਾਮ ਸਿਹਤ ਸਹੂਲਤਾਂ ਅਤੇ ਸਕੀਮਾਂ ਦਾ ਲੋਕਾ ਨੂੰ ਦਿੱਤਾ ਜਾਵੇਗਾ ਪੂਰਾ ਫਾਇਦਾ : ਸਿਵਲ ਸਰਜਨ ਲਹਿੰਬਰ ਰਾਮ
Sunday, 01 Dec 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਿਹਤ ਸਹੂਲਤਾਂ ਅਤੇ ਸਕੀਮਾਂ ਦਾ ਲੋਕਾ ਨੂੰ ਦਿੱਤਾ ਜਾਵੇਗਾ ਪੂਰਾ ਫਾਇਦਾ : ਸਿਵਲ ਸਰਜਨ ਲਹਿੰਬਰ ਰਾਮ

ਫਾਜ਼ਿਲਕਾ 02 ਦਿਸੰਬਰ :

ਜ਼ਿਲ੍ਹੇ ਦੇ ਨਵ ਨਿਯੁਕਤ ਸਿਵਲ ਸਰਜਨ ਡਾਕਟਰ ਲਹਿੰਬਰ ਰਾਮ ਨੇ ਫਾਜ਼ਿਲਕਾ ਦਫ਼ਤਰ ਵਿਖੇ ਸਮੂਹ ਸਟਾਫ ਦੀ ਮੀਟਿੰਗ ਕੀਤੀ ਅਤੇ ਹਦਾਇਤ ਜਾਰੀ ਕੀਤੀ ਕਿ ਸਾਰਾ ਸਟਾਫ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਕਰੇ ਤਾਂਕਿ ਆਮ ਜਨਤਾ ਨੂੰ ਇਸ ਦਾ ਫਾਇਦਾ ਮਿਲ ਸਕੇ।

ਸਿਵਲ ਸਰਜਨ ਡਾ. ਲਹਿੰਬਰ ਰਾਮ ਨੇ ਇਹ ਵੀ ਵਿਭਾਗ ਵਿਚ ਕਰਪਸ਼ਨ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਉਹਨਾਂ ਦੀ ਨਿਯੁਕਤੀ ਤੋਂ ਬਾਦ ਉਹਨਾਂ ਦੀ ਕੋਸ਼ਿਸ਼ ਹੋਵੇਗੀ ਕਿ ਜੋ ਸਟਾਫ ਅਤੇ ਮੈਨ ਪਾਵਰ ਹਸਪਤਾਲ ਵਿਚ ਮੌਜੂਦ ਹੈਉਹਨਾਂ ਨਾਲ ਵਧੀਆ ਤਰੀਕੇ ਨਾਲ ਲੋਕਾ ਨੂੰ  ਸਿਹਤ ਸਹੂਲਤਾਂ ਮਿਲ ਸਕੇ। ਉਹਨਾਂ ਕਿਹਾ ਕਿ ਲੋਕਾ ਦੀ ਸਹੂਲਤਾਂ ਲਈ ਦਿਵਿਆਂਗ ਸਰਟੀਫਿਕੇਟ ਮੌਕੇ ਤੇ ਦਿੱਤਾ ਜਾਵੇ ਅਤੇ ਜਨਮ ਮੌਤ ਸਰਟੀਫਿਕੇਟ ਦੇ ਨਾਲ ਮੈਡੀਕਲ ਬਿਲਾ ਦੀ ਪੂਰਤੀ ਦਾ ਨਿਪਟਾਰਾ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਿਵਲ ਹਸਪਤਾਲਾਂ ਅਤੇ ਸਾਰੇ ਸਿਹਤ ਵਿਭਾਗ ਦੇ ਦਫਤਰਾਂ ਵਿਚ ਆਉਣ ਤੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਇਲਾਜ ਅਤੇ ਹੋਰ ਲੋੜੀਂਦੀ ਸਹਾਇਤਾ ਪਹਿਲ ਦੇ ਅਧਾਰ ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਜਿਲ੍ਹਾ ਮੁਖੀ ਹੋਣ ਦੇ ਨਾਤੇ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਅਤੇ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾਂ ਮੇਰਾ ਮੁੱਖ ਮਕਸਦ ਹੋਵੇਗਾ। ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਔਰਤਾਂ ਅਤੇ ਬੱਚਿਆਂ ਦਾ ਚੈੱਕਅਪ ਅਤੇ ਇਲਾਜ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ ਅਤੇ ਜੱਚਾ ਬੱਚਾ ਸੇਵਾਵਾਂ ਨੂੰ ਹੋਰ ਉੱਚਾ ਚੁੱਕਣ ਲਈ ਯੋਗ ਉਪਰਾਲੇ ਕੀਤੇ ਜਾਣਗੇ।

ਉਨ੍ਹਾਂਅਹੁਦਾ ਸੰਭਾਲਦਿਆਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਸਟਾਫ ਨੂੰ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨਾਲ ਨਰਮੀ ਵਾਲਾ ਵਰਤਾਓ ਕੀਤਾ ਜਾਵੇ ਅਤੇ ਪਹਿਲ ਦੇ ਅਧਾਰ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਇਸ ਮੌਕੇ ਡਾ. ਕਵਿਤਾ ਸਿੰਘਡਾ. ਐਡੀਸਨ ਏਰਿਕਡਾ. ਰਿੰਕੂ ਚਾਵਲਾਜਿਲਾ ਟੀਬੀ ਅਫ਼ਸਰ ਡਾਕਟਰ ਨੀਲੂ ਚੁੱਘਡੀਪੀਐਮ ਰਾਜੇਸ਼ ਕੁਮਾਰਜਿਲ੍ਹਾ ਮਾਸ ਮੀਡੀਆ ਬ੍ਰਾਂਚ ਤੋਂ ਦਿਵੇਸ਼ ਕੁਮਾਰਹਰਮੀਤ ਸਿੰਘਸੁਪਰਡੰਟ ਵਿਪਨ ਸ਼ਰਮਾਡੀਐਮਸੀ ਬਰਾਂਚ ਤੋਂ ਸੰਜੀਵ ਕੁਮਾਰਰਾਜੀਵ ਕੁਮਾਰਸੀਨੀਅਰ ਸਹਾਇਕ ਸੁਨੀਲ ਕੁਮਾਰਰੋਹਿਤ ਸਚਦੇਵਾ ਸਟੈਨੋ ਅਤੇ ਦਫਤਰ ਸਿਵਲ ਸਰਜਨ ਫਾਜ਼ਿਲਕਾ ਦੇ ਸਮੂਹ ਸਟਾਫ ਨੇ ਨਵੇਂ ਸਿਵਲ ਸਰਜਨ ਨੂੰ ਉਨ੍ਹਾਂ ਦੀ ਤਰੱਕੀ ਤੇ ਵਧਾਈ ਦਿੱਤੀ ਅਤੇ ਨਿੱਘਾ ਸਵਾਗਤ ਕੀਤਾ ਗਿਆ।