Arth Parkash : Latest Hindi News, News in Hindi
ਪੰਜਾਬ ਸਰਕਾਰ ਵੱਲੋਂ ਟੀ.ਏ. ਦੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੂ ਪੰਜਾਬ ਸਰਕਾਰ ਵੱਲੋਂ ਟੀ.ਏ. ਦੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੂ
Sunday, 01 Dec 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਸਰਕਾਰ ਵੱਲੋਂ ਟੀ.ਏ. ਦੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੂ

 ਫਾਜਿਲਕਾ 2 ਦਸੰਬਰ

 ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜੋ ਯੁਵਕ ਟੈਰੀਟੋਰੀਅਲ ਆਰਮੀ (ਟੀ. ਏਦੇ ਨਵੰਬਰ 2024 ਮਹੀਨੇ ਵਿੱਚ ਲੁਧਿਆਣਾ ਵਿਖੇ ਹੋਏ ਫਿਜੀਕਲ ਟੈਸਟ ਵਿੱਚੋਂ ਪਾਸ ਹੋ ਗਏ ਹਨ, ਉਨ੍ਹਾਂ ਯੁਵਕਾਂ ਦੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ ਵਿਖੇ 01 ਦਸੰਬਰ 2024 ਤੋਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰਫਾਜਿਲਕਾਸ੍ਰੀ  ਮੁਕਤਸਰ ਸਾਹਿਬਫਰੀਦਕੋਟ ਅਤੇ ਮੋਗਾ ਜਿਲ੍ਹਿਆਂ ਦੇ ਸਾਰੇ ਯੁਵਕਾਂ ਨੂੰ ਸੂਚਿਤ ਕੀਤਾ ਕਿ ਜੋ ਯੁਵਕ ਟੈਰੀਟੋਰੀਅਲ ਆਰਮੀ (ਟੀ.ਏਦੇ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਯੁਵਕ ਸਵੇਰੇ 08.00 ਵਜੇ ਤੋਂ 11.30 ਵਜੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ ।

ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਟੀ.ਏ. ਵੱਲੋਂ ਦਿੱਤੀ ਗਈ ਫਿਜੀਕਲ ਫਿੱਟ ਦੀ ਆਰ.ਸੀ. ਦੀ ਫੋਟੋ ਸਟੇਟ ਕਾਪੀਦਸਵੀਂ ਦਾ ਅਸਲ ਸਰਟੀਫਿਕੇਟਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਆਧਾਰ ਕਾਰਡ ਦੀ ਫੋਟੋ ਸਟੇਟ ਕਾਪੀਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋਇੱਕ ਕਾਪੀ ਇੱਕ ਪੈੱਨਖਾਣਾ ਖਾਣ ਲਈ ਬਰਤਨਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ਉਨ੍ਹਾਂ ਕਿਹਾ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ । ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 88728-02046, 78891-7557578888-48823 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ