Arth Parkash : Latest Hindi News, News in Hindi
ਸੁਖਬੀਰ ਬਾਦਲ ਤੇ ਹੋਏ ਜਾਨਲੇਵਾ ਹਮਲੇ ਪਿੱਛੇ ਕੰਮ ਕਰ ਰਹੀਆਂ ਏਜੰਸੀਆਂ ਨੂੰ ਸਾਹਮਣੇ ਲਿਆਂਦਾ ਜਾਵੇ : ਪ੍ਰੋ. ਬਡੂੰਗਰ  ਸੁਖਬੀਰ ਬਾਦਲ ਤੇ ਹੋਏ ਜਾਨਲੇਵਾ ਹਮਲੇ ਪਿੱਛੇ ਕੰਮ ਕਰ ਰਹੀਆਂ ਏਜੰਸੀਆਂ ਨੂੰ ਸਾਹਮਣੇ ਲਿਆਂਦਾ ਜਾਵੇ : ਪ੍ਰੋ. ਬਡੂੰਗਰ 
Tuesday, 03 Dec 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੁਖਬੀਰ ਬਾਦਲ ਤੇ ਹੋਏ ਜਾਨਲੇਵਾ ਹਮਲੇ ਪਿੱਛੇ ਕੰਮ ਕਰ ਰਹੀਆਂ ਏਜੰਸੀਆਂ ਨੂੰ ਸਾਹਮਣੇ ਲਿਆਂਦਾ ਜਾਵੇ : ਪ੍ਰੋ. ਬਡੂੰਗਰ 

 

ਪਟਿਆਲਾ, 4 ਦਸੰਬਰ ( ) 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੱਗੀ ਤਨਖ਼ਾਹ ਪੂਰੀ ਕਰਨ ਲਈ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਹਿਬ ਦੇ ਘੰਟਾ ਘਰ ਵਾਲੀ ਡਿਊਟੀ ਦੇ ਬਾਹਰ ਬੈਠ ਕੇ ਸੇਵਾ ਨਿਭਾਅ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਗਏ ਜਾਨ ਲੇਵਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ।

 ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਾਰੀਆਂ ਸਰਕਾਰੀ ਸੁਰੱਖਿਆ ਏਜੰਸੀਆਂ ਫੇਲ ਹੋ ਕੇ ਰਹਿ ਗਈਆਂ ਹਨ ਤੇ ਜੇਕਰ ਉਹ ਚੌਕਸੀ ਵਰਤਦੀਆਂ ਤਾਂ ਅਹਿਜਾ ਵਰਤਾਰਾ ਹੋਣ ਤੋਂ ਰੋਕਿਆ ਜਾ ਸਕਦਾ ਸੀ । 

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਜਾਨਲੇਵਾ ਹਮਲੇ ਦੀ ਸਰਕਾਰੀ ਵਲੋਂ ਉਚ ਪੱਧਰੀ ਜਾਂਚ ਕਰਵਾ ਕੇ ਇਸ ਪਿੱਛੇ ਕੰਮ ਕਰ ਰਹੀਆਂ ਏਜੰਸੀਆਂ ਨੂੰ ਸਾਹਮਣੇ ਲਿਆਂਦਾ ਜਾਣਾ ਹੈ । ਉਹਨਾਂ ਕਿਹਾ ਕਿ ਗੁਰੂ ਘਰਾਂ ਵਿੱਚ ਇਹੋ ਜਿਹੀਆਂ ਕਾਰਵਾਈਆਂ ਕਿਸੇ ਵੀ ਹਾਲਤ ਵਿੱਚ ਸ਼ੋਭਾ ਨਹੀਂ ਦਿੰਦੀਆਂ।