Arth Parkash : Latest Hindi News, News in Hindi
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ
Friday, 06 Dec 2024 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ
ਮਾਨਸਾ, 06 ਦਸੰਬਰ :
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿੱਚ ਕਿਹਾ ਗਿਆ ਕਿ ਰਾਜਨੀਤਿਕ ਪਾਰਟੀਆਂ ਅਤੇ ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ।
ਇਹ ਹੁਕਮ 31 ਜਨਵਰੀ 2025 ਤੱਕ ਲਾਗੂ ਰਹੇਗਾ।