Arth Parkash : Latest Hindi News, News in Hindi
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਸਬੰਧੀ ਲਈਆਂ ਨਾਮਜਗੀਆਂ ਦੀ ਪੜਤਾਲ ਮੁਕੰਮਲ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਸਬੰਧੀ ਲਈਆਂ ਨਾਮਜਗੀਆਂ ਦੀ ਪੜਤਾਲ ਮੁਕੰਮਲ
Thursday, 12 Dec 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਮੋਗਾ

-ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਸਬੰਧੀ ਲਈਆਂ ਨਾਮਜਗੀਆਂ ਦੀ ਪੜਤਾਲ ਮੁਕੰਮਲ

ਪੜ੍ਹਤਾਲ ਉਪਰੰਤ ਨਗਰ ਕੌਂਸਲ ਧਰਮਕੋਟ ਦੇ 22, ਨਗਰ ਕੌਂਸਲ ਬਾਘਾਪੁਰਾਣਾ ਦੇ 2 ਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਦੇ 2 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ

 

14 ਦਸੰਬਰ ਤੱਕ ਵਾਪਸ ਲਈਆਂ ਜਾ ਸਕਣਗੀਆਂ ਨਾਮਜ਼ਦਗੀਆਂ- ਵਧੀਕ ਜ਼ਿਲਾ ਚੋਣਕਾਰ ਅਫ਼ਸਰ

 

ਮੋਗਾ, 13 ਦਸੰਬਰ :

 ਜ਼ਿਲਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਅਖੀਰਲੇ ਦਿਨ ਤੱਕ ਕੁੱਲ 70 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਹਨਾਂ ਵਿੱਚ ਨਗਰ ਕੌਂਸਲ ਧਰਮਕੋਟ ਵਿੱਚ 36 ਨਾਮਜ਼ਦਗੀਆਂ, ਨਗਰ ਕੌਂਸਲ ਬਾਘਾਪੁਰਾਣਾ ਵਿੱਚ 19 ਨਾਮਜ਼ਦਗੀਆਂ ਅਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਵਿੱਚ 15 ਨਾਮਜ਼ਦਗੀਆਂ ਭਰੀਆਂ ਗਈਆਂ। ਇਹਨਾਂ ਨਾਮਜਦਗੀਆਂ ਦੀ ਪੜਤਾਲ ਉਪਰੰਤ 44 ਨਾਮਜਦਗੀਆਂ ਸਹੀ ਪਾਈਆਂ ਗਈਆਂ। ਨਾਮਜਦਗੀਆਂ ਦੀ ਪੜਤਾਲ ਮੁਕੰਮਲ ਹੋਣ ਤੋਂ ਬਾਅਦ ਮਾਪਦੰਡ ਪੂਰੇ ਨਾ ਹੋਣ ਕਰਕੇ ਨਗਰ ਕੌਂਸਲ ਧਰਮਕੋਟ ਵਿੱਚ 22 ਉਮੀਦਵਾਰਾਂ ਦੀਆਂ, ਨਗਰ ਕੌਂਸਲ ਬਾਘਾਪੁਰਾਣਾ ਵਿੱਚ 2 ਉਮੀਦਵਾਰਾਂ ਅਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਵਿੱਚ 2 ਉਮੀਦਵਾਰਾਂ ਦੀਆਂ ਨਾਮਜਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਹੁਣ ਨਗਰ ਕੌਂਸਲ ਧਰਮਕੋਟ ਵਿੱਚ 14 ਉਮੀਦਵਾਰ, ਨਗਰ ਕੌਂਸਲ ਬਾਘਾਪੁਰਾਣਾ ਵਿੱਚ 17 ਉਮੀਦਵਾਰ ਅਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਵਿੱਚ 13 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। 

 ਜ਼ਿਲਾ ਮੋਗਾ ਦੇ ਵਧੀਕ ਡਿਪਟੀ ਕਮਿਸਨਰ-ਕਮ-ਵਧੀਕ ਜ਼ਿਲਾ ਚੋਣਕਾਰ ਅਫਸਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਹੁਣ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 14 ਦਸੰਬਰ 2024 ਹੈ। ਵੋਟਾਂ ਪੈਣ ਦਾ ਕਾਰਜ ਮਿਤੀ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।

ਉਹਨਾਂ ਉਮੀਦਵਾਰਾਂ ਦੇ ਖਰਚਾ ਸੀਮਾ ਬਾਰੇ ਜਾਣਦਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਦੇ ਉਮੀਦਵਾਰ ਲਈ ਖਰਚੇ ਦੀ ਹੱਦ 3.60 ਲੱਖ ਰੁਪਏ, ਨਗਰ ਕੌਂਸਲ ਕਲਾਸ-1 ਦੇ ਉਮੀਦਵਾਰ ਲਈ 2.30 ਲੱਖ ਰੁਪਏ, ਕਲਾਸ-2 ਲਈ 2 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.40 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਤਹਿਸੀਲਦਾਰ ਮੋਗਾ ਸ਼੍ਰੀ ਲਖਵਿੰਦਰ ਸਿੰਘ ਨੂੰ ਨਗਰ ਕੌਂਸਲ ਧਰਮਕੋਟ ਦਾ ਰਿਟਰਨਿੰਗ ਅਫਸਰ ਤੇ ਇੰਸਪੈਕਟਰ ਫੂਡ ਸਪਲਾਈ ਧਰਮਕੋਟ ਰਾਜਵੰਤ ਸਿੰਘ ਨੂੰ ਸਹਾਇਕ ਰਿਟਰਨਿੰਗ ਅਫਸਰ ਲਗਾਇਆ ਗਿਆ ਹੈ। ਬੀ ਡੀ ਪੀ ਓ ਮੋਗਾ 2 ਸ਼੍ਰੀ ਸੁਖਦੀਪ ਸਿੰਘ ਨੂੰ ਨਗਰ ਕੌਂਸਲ ਬਾਘਾਪੁਰਾਣਾ ਦਾ ਰਿਟਰਨਿੰਗ ਅਫਸਰ ਤੇ ਇੰਸਪੈਕਟਰ ਫੂਡ ਸਪਲਾਈ ਬਾਘਾਪੁਰਾਣਾ ਨੂੰ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ ਇਸੇ ਤਰਾਂ ਬੀ ਡੀ ਪੀ ਓ ਧਰਮਕੋਟ ਸ਼੍ਰੀ ਸਿਤਾਰਾ ਸਿੰਘ ਨੂੰ ਨਗਰ ਪੰਚਾਇਤ ਫਤਹਿਗੜ ਪੰਜਤੂਰ ਦਾ ਰਿਟਰਨਿੰਗ ਅਫਸਰ ਤੇ ਇੰਸਪੈਕਟਰ ਫੂਡ ਸਪਲਾਈ ਕੋਟ ਈਸੇ ਖਾਂ ਸ਼੍ਰੀ ਪਿ੍ਰਤਪਾਲ ਸਿੰਘ ਨੂੰ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ।