Arth Parkash : Latest Hindi News, News in Hindi
14 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਲਾਹਾ ਲੈਣ ਜ਼ਿਲ੍ਹਾ ਨਿਵਾਸੀ-ਸਕੱਤਰ ਰਾਜਵਿੰਦਰ ਕੌਰ 14 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਲਾਹਾ ਲੈਣ ਜ਼ਿਲ੍ਹਾ ਨਿਵਾਸੀ-ਸਕੱਤਰ ਰਾਜਵਿੰਦਰ ਕੌਰ
Thursday, 12 Dec 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
14 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਲਾਹਾ ਲੈਣ ਜ਼ਿਲ੍ਹਾ ਨਿਵਾਸੀ-ਸਕੱਤਰ ਰਾਜਵਿੰਦਰ ਕੌਰ
ਮਾਨਸਾ, 13 ਦਸੰਬਰ :
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਮੈਡਮ ਰਾਜਵਿੰਦਰ ਕੌਰ ਨੇ ਦੱਸਿਆ ਕਿ 14 ਦਸੰਬਰ 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਐਚ.ਐਸ. ਗਰੇਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਲਗਾਤਾਰ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨਿਵਾਸੀਆਂ ਨੂੰ ਇਸ ਕੌਮੀ ਲੋਕ ਅਦਾਲਤ ਦਾ ਲਾਹਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਉਣ ਲਈ ਇੱਕ ਦਰਖਾਸਤ ਦੇ ਕੇ ਹੀ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਵੀ ਵਿਅਕਤੀ ਨੂੰ ਕਾਨੂੰਨੀ ਸਹਾਇਤਾ ਦੀ ਲੋੜ ਹੈ, ਤਾਂ ਉਹ ਟੋਲ ਫਰੀ ਹੈਲਪ ਲਾਈਨ ਨੰ. 15100 ’ਤੇ ਕਾਲ ਕਰ ਸਕਦਾ ਹੈ।