Arth Parkash : Latest Hindi News, News in Hindi
ਨੈਸ਼ਨਲ ਲੋਕ ਅਦਾਲਤ ਵਿਚ 8381 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਨੈਸ਼ਨਲ ਲੋਕ ਅਦਾਲਤ ਵਿਚ 8381 ਕੇਸਾਂ ਦਾ ਨਿਪਟਾਰਾ ਕੀਤਾ ਗਿਆ।
Friday, 13 Dec 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਨੈਸ਼ਨਲ ਲੋਕ ਅਦਾਲਤ ਵਿਚ 8381 ਕੇਸਾਂ ਦਾ ਨਿਪਟਾਰਾ ਕੀਤਾ ਗਿਆ।

ਝਗੜੇ ਮੁਕਾਓਪਿਆਰ ਵਧਾਓਲੋਕ ਅਦਾਲਤਾ ਰਾਹੀਂ ਸਸਤਾ ਅਤੇ ਛੇਤੀ ਇਨਸਾਫ ਪਾਓ — ਸੈਸ਼ਨ ਜੱਜ ਅਵਤਾਰ ਸਿੰਘ

ਫਾਜਿਲਕਾ 14 ਦਸੰਬਰ

          ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਾਦੇਸ਼ਾਂ ਹੇਠਸੈਸ਼ਨ ਜੱਜ ਅਵਤਾਰ ਸਿੰਘਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜਕਮਚੇਅਰਮੈਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਅੱਜ 14.12.2024 ਨੂੰ ਜਿਲ੍ਹਾ ਫਾਜਿਲਕਾਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਦੋਨਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ।

          ਇਸ ਨੈਸ਼ਨਲ ਲੋਕ ਅਦਾਲਤ ਵਿਚ ਜਿਲ੍ਹਾ ਫਾਜ਼ਿਲਕਾ ਵਿਖੇ 8 ਬੈਂਚ ਲਗਾਏ ਗਏ ਜਿਸ ਵਿਚ 4 ਬੈਂਚ ਫਾਜ਼ਿਲਕਾ, 3 ਬੈਂਚ ਅਬੋਹਰ ਅਤੇ 1 ਬੈਂਚ ਜਲਾਲਾਬਾਦ ਦੇ ਸਨ। ਇਸ ਮੋਕੇ ਤੇ ਫਾਜ਼ਿਲਕਾ ਵਿਖੇ ਸੈਸ਼ਨ ਜੱਜ ਅਵਤਾਰ ਸਿੰਘਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜਕਮਚੇਅਰਪਰਸਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀਫਾਜ਼ਿਲਕਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ 10388 ਕੇਸ ਲਗਾਏ ਗਏ ਜਿਸ ਵਿੱਚ 8381 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 21,38,90,510/— ਰੁਪਏ ਦੇ ਅਵਾਰਡ ਪਾਸ ਕੀਤੇ ਗਏ।

          ਮੈਡਮ ਰੂਚੀ ਸਵੱਪਨ ਸ਼ਰਮਾਮਾਨਯੋਗ ਸਕੱਤਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਫਾਜ਼ਿਲਕਾ ਜੀ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇੋ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ।

                   ਇਥੇ ਇਹ ਵੀ ਦੱਸਣਯੋਗ ਹੈ ਕਿ ਮੁਫਤ ਕਾਨੂੰਨੀ ਸਲਾਹ ਅਤੇ ਵਕੀਲ ਲਈ ਤੁਸੀਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਫਾਜਿਲਕਾ ਦੇ ਦਫਤਰ ਵਿੱਚ ਬਨੇ ਫਰੰਟ ਆਫਿਸ ਵਿੱਚ ਕੇਸ ਲਗਾ ਸਕਦੇ ਹੋ ਅਤੇ ਵਧੇਰੀ ਜਾਨਕਾਰੀ ਲਈ ਟੋਲ ਫਰੀ ਨੰ 15100 ਜਾਂ ਦਫਤਰ ਦਾ ਨੰ. 01638—261500 ਜਾਂ ਈਮੇਲ ਆਈ.ਡੀ Dtlsa.fzk@punjab.gov.in ਤੇ ਸੰਪਰਕ ਕਰ ਸਕਦੇ ਹੋ।