Arth Parkash : Latest Hindi News, News in Hindi
ਕੌਮੀ ਲੋਕ ਅਦਾਲਤ ਦਾ ਆਯੋਜਨ   ਫ਼ਰੀਦਕੋਟ 14 ਦਸੰਬਰ (2024)    ਕੌਮੀ ਲੋਕ ਅਦਾਲਤ ਦਾ ਆਯੋਜਨ   ਫ਼ਰੀਦਕੋਟ 14 ਦਸੰਬਰ (2024)   
Friday, 13 Dec 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰਫ਼ਰੀਦਕੋਟ

 

ਕੌਮੀ ਲੋਕ ਅਦਾਲਤ ਦਾ ਆਯੋਜਨ

 

ਫ਼ਰੀਦਕੋਟ 14 ਦਸੰਬਰ (2024)   

          ਅੱਜ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਨਵਜੋਤ ਕੌਰਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਗੁਰਪ੍ਰੀਤ ਕੌਰਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਫਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 9 ਬੈਂਚਸਥਾਈ ਲੋਕ ਅਦਾਲਤ ਵਿਖੇ 1 ਬੈਂਚਸਬ ਡਵੀਜਨ ਜੈਤੋ ਵਿਖੇ 1 ਬੈਂਚ ਬਣਾਇਆ ਗਿਆ । ਇਸ ਤੋਂ ਇਲਾਵਾ ਰੈਵੇਨਿਊ ਅਦਾਲਤਾਂ ਦੇ ਵੀ ਬੈਂਚ ਲਗਾਏੇ ਗਏ । 

ਇਸ ਲੋਕ ਅਦਾਲਤ ਵਿੱਚ 6827 ਕੇਸਾਂ ਵਿੱਚੋਂ 4359 ਕੇਸਾਂ ਦਾ ਨਿਪਟਾਰਾ ਕਰਕੇ 29,15,54,012/— ਰੁਪਏ ਦਾ ਅਤੇ ਇਸ ਵਿੱਚੋਂ ਪ੍ਰੀ ਲਿਟੀਗੇਸ਼ਨ ਸਟੇਜ਼ ਤੇ 5200 ਕੇਸਾਂ ਵਿੱਚੋਂ 3500 ਕੇਸਾਂ ਦਾ ਨਿਪਟਾਰਾ ਕਰਕੇ 23,56,105/— ਰੁਪਏ ਦਾ ਅਵਾਰਡ ਪਾਸ ਕੀਤਾ ਗਿਆ । ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸਚੈੱਕ ਬਾਊਂਸਰਿਕਵਰੀ ਦੇ ਕੇਸਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ । ਇਸ ਮੌਕੇ ਮਾਨਯੋਗ ਸੈਸ਼ਨਜ਼ ਜੱਜ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ।

ਇਸ ਤੋਂ ਇਲਾਵਾ ਜੱਜ ਸਾਹਿਬ ਨੇ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿੱਚ ਫੈਸਲਾ ਹੋਏ ਕੇਸਾਂ ਵਿੱਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ।

ਇਸ ਤੋਂ ਇਲਾਵਾ ਅੱਜ ਸ਼੍ਰੀਮਤੀ ਦਮਨਦੀਪ ਕਮਲ ਹੀਰਾ ਮਾਨਯੋਗ ਸਿਵਲ ਜੱਜ ਜੂਨੀਅਰ ਡਵੀਜਨਫਰੀਦਕੋਟ ਵਿਖੇ ਇੱਕ ਪੈਸੇ ਦੇ ਲੈਣ ਦੇਣ ਦਾ ਦੀਵਾਨੀ ਕੇਸ ਆਇਆ ਜੋ ਕਿ ਲਗਭਗ 3 ਸਾਲ ਪੁਰਾਣਾ ਕੇਸ ਸੀ । ਇਸ ਕੇਸ ਵਿੱਚ ਸਬੰਧਤ ਜੱਜ ਸਾਹਿਬ ਨੇ ਆਪਣੇ ਸਦਯਤਨਾਂ ਸਦਕਾ ਇੱਕ ਕਰੋੜਵੀਹ ਲੱਖ ਦਾ ਰਾਜੀਨਾਮਾ ਕਰਵਾ ਕੇ ਇਨ੍ਹਾਂ ਪਾਰਟੀਆਂ ਵਿਚਕਾਰ ਆਪਸੀ ਤਕਰਾਰ ਖਤਮ ਕਰ ਦਿੱਤਾ ਗਿਆ । ਇਸ ਦੇ ਨਾਲ ਹੀ ਮਾਨਯੋਗ ਸੀ. ਜੇ. ਐੱਮ. ਮਿਸ ਗੁਰਪ੍ਰੀਤ ਕੌਰ ਵੱਲੋਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਅੰਤ ਵਿੱਚ ਜੱਜ ਸਾਹਿਬਾਨ ਜੀ ਨੇ ਲੋਕਾਂ ਨੂੰ ਸਬੰਧਨ ਕਰਦੇ ਹੋਏ ਕਿਹਾ ਕਿ

ਝ਼ਗੜੇ ਮੁਕਾਉ ਪਿਆਰ ਵਧਾਉ

ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ