Arth Parkash : Latest Hindi News, News in Hindi
ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮੱਲੀਆਂ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮੱਲੀਆਂ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ
Saturday, 14 Dec 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮੱਲੀਆਂ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਤਰਜੀਹ

-ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਜ਼ਰੂਰੀ :

ਅੰਮ੍ਰਿਤਸਰ 15 ਦਸੰਬਰ- 2024--

ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਮਲੀਆਂ ਵਿਖੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਤ ਕਰਨ ਵਾਸਤੇ ਨਵੇਂ ਸਟੇਡੀਅਮ ਦਾ ਉਦਘਾਟਨ ਅੱਜ ਕੀਤਾ।

               ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ ਜਿਸ ਲਈ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਨਗੇ ਅਤੇ ਸਾਡੇ ਪਿੰਡਾਂ ਵਿੱਚੋਂ ਵੱਡੇ ਖਿਡਾਰੀ ਤਿਆਰ ਹੋਣਗੇ।

ਸ ਹਰਭਜਨ ਸਿੰਘ ਨੇ ਕਿਹਾ ਕਿ ਕਬੱਡੀ ਸਾਡੇ ਪਿੰਡਾਂ ਦੇ ਸਭਿਆਚਾਰ ਨਾਲ ਜੁੜੀ ਹੋਈ ਖੇਡ ਹੈ ਅਤੇ ਇਹ ਸਟੇਡੀਅਮ ਸਾਡੇ ਇਲਾਕੇ ਦੇ ਬੱਚਿਆਂ ਨੂੰ ਮਾਂ ਖੇਡ ਵੱਲ ਪ੍ਰੇਰਤ ਵੀ ਕਰਨਗੇ। ਉਨਾਂ  ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਅਹਿਦ ਲਿਆ ਗਿਆ ਹੈਉਸ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਜ਼ਰੂਰੀ ਹੈ ਤੇ ਇਹ ਸਟੇਡੀਅਮ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦਾ ਇਕ ਉਪਰਾਲਾ ਹੈ। ਇਸ ਮੌਕੇ ਸ੍ਰੀ ਰਾਜ ਭਨੋਟ ਸਰਪੰਚ ਨਵਕਿਰਨ ਸਿੰਘਮੱਲ੍ਹੀ ਟਰਾਂਸਪੋਰਟਰਸਰਬਜੀਤ ਡਿੰਪੀਸਤਿੰਦਰ ਸਿੰਘਸਮੂਹ ਪਿੰਡ ਵਾਸੀ ਮੱਲੀਆਂ ਅਤੇ ਖਿਡਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।।