Arth Parkash : Latest Hindi News, News in Hindi
ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
Friday, 27 Dec 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਮੁੱਖ ਮੰਤਰੀ ਦਫਤਰ, ਪੰਜਾਬ

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

 

ਮਿ੍ਰਤਕਾਂ ਦੇ ਵਾਰਸਾਂ ਨੂੰ ਤਿੰਨ ਲੱਖ ਰੁਪਏ ਐਕਸ-ਗ੍ਰੇਸੀਆ ਵਜੋਂ ਦੇਣ ਦਾ ਐਲਾਨ

 

ਚੰਡੀਗੜ੍ਹ, 28 ਦਸੰਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

ਇਸ ਭਿਆਨਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸਣ ਅਤੇ ਵਿਛੜੀਆਂ ਰੂਹਾਂ ਨੂੰ ਸਾਂਤੀ ਬਖਸਣ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਮਿ੍ਰਤਕਾਂ ਦੇ ਵਾਰਸਾਂ ਨੂੰ ਐਕਸ ਗ੍ਰੇਸੀਆ ਵਜੋਂ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸਾਸਨ ਨੂੰ ਸਾਰੇ ਜਖਮੀਆਂ ਦਾ ਮੁਫਤ ਇਲਾਜ ਕਰਨ ਦੇ ਨਿਰਦੇਸ ਦਿੱਤੇ ਹੋਏ ਹਨ।