Arth Parkash : Latest Hindi News, News in Hindi
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Saturday, 28 Dec 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ

 

-ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
 

 

ਫ਼ਰੀਦਕੋਟ 29 ਦਸੰਬਰ,2024  

 

ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ   ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਦਰਪੇਸ਼ ਮੁਸ਼ਕਿਲਾਂ/ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਿਸੇ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾਵੇਗੀ।

 

 ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਮਕਸਦ ਹੈ ਕਿ ਉਨ੍ਹਾਂ ਦੀ ਸਰਕਾਰ ਵੇਲੇ ਕਿਸੇ ਨੂੰ ਵੀ ਆਪਣੇ ਸਰਕਾਰੀ ਕੰਮਾਂ ਜਾਂ ਹੋਰ ਸਮੱਸਿਆਵਾਂ ਲਈ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ "ਲੋਕ ਮਿਲਣੀ ਪ੍ਰੋਗਰਾਮ" ਰਾਹੀਂ ਉਹ ਸਿੱਧੇ ਤੌਰ ਤੇ ਜਨਤਾ ਨਾਲ ਜੁੜ ਕੇ  ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਤੁਰੰਤ ਹੱਲ ਵੀ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਅੱਗੇ ਵੀ ਨਿਰੰਤਰ ਕੀਤੇ ਜਾਣਗੇ ।

 

        ਸ. ਕੁਲਤਾਰ ਸੰਧਵਾਂ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਜਿੱਥੇ ਸਰਕਾਰ ਵੱਲੋਂ ਸਿਖਿਆ, ਵਿਕਾਸ ਅਤੇ ਸਿਹਤ ਦੇ ਖੇਤਰ ਵਿੱਚ ਵਡਮੁੱਲੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਲੋਕ ਆਪਣੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਸੰਬੰਧੀ ਉਨ੍ਹਾਂ ਕੋਲ ਆਏ ਹਨ। ਜਿਸ ਨੂੰ ਸਬੰਧਿਤ ਅਧਿਕਾਰੀਆਂ ਨੂੰ ਸਮਾਂਬੱਧ ਹੱਲ ਕਰਨ ਲਈ ਨਿਰਦੇਸ਼ ਦਿੱਤੇ ਹਨ।