Arth Parkash : Latest Hindi News, News in Hindi
31 ਦਸੰਬਰ ਤੱਕ ਚੱਲ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ 31 ਦਸੰਬਰ ਤੱਕ ਚੱਲ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ
Sunday, 29 Dec 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

31 ਦਸੰਬਰ ਤੱਕ ਚੱਲ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

ਫਾਜਿਲਕਾ: 30 ਦਸੰਬਰ 2024  ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਵੱਖ ਵੱਖ ਉਪਰਾਲੇ ਕਰ ਰਹੀ ਹੈ। ਪੰਜਾਬ ਵਿੱਚ ਬੱਚਿਆਂ ਦੀ ਮੌਤ ਦਰ ਨੂੰ ਘੱਟ ਕਰਨ ਅਤੇ ਬੱਚਿਆਂ ਨੂੰ ਵੱਖ ਵੱਖ ਬਿਮਾਰੀਆਂ ਤੋਂ ਬਚਾਉਣ ਲਈ ਨਿਯਮਿਤ ਟੀਕਾਕਰਨ ਮੁਹਿੰਮ ਚੱਲ ਰਹੀ ਹੈ।
ਡਾ ਬਲਵੀਰ ਸਿੰਘ ਮਾਨਯੋਗ  ਸਿਹਤ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਬੱਚਿਆਂ ਲਈ ਪੈਂਟਾਵੇਲੈਂਟ ਤੇ ਹੋਰ ਟੀਕਾਕਰਣ ਦੀ ਵਿਸ਼ੇਸ਼ ਮੁਹਿੰਮ ਚੱਲ ਰਹੀ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ 23 ਤੋਂ 31 ਦਸੰਬਰ ਤੱਕ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਬੱਚਿਆਂ ਵਿੱਚ ਸੰਪੂਰਨ ਟੀਕਾਕਰਣ ਨੂੰ ਯਕੀਨੀ ਬਨਾਉਣਾ ਹੈ। ਇਸ ਮੁਹਿੰਮ ਦੌਰਾਨ ਹਾਈ ਰਿਸਕ ਏਰੀਏ ਜਿਵੇਂ ਝੁੱਗੀ ਝੌਂਪੜੀਆਂ, ਭੱਠੇ, ਉਸਾਰੀ ਅਧੀਨ ਏਰੀਏ, ਦੂਰ ਦੁਰਾਡੇ ਦੇ ਏਰੀਏ, ਸੰਪੂਰਨ ਨਿਯਮਿਤ ਟੀਕਾਕਰਣ ਤੋਂ ਵਾਂਝੇ ਰਹਿ ਗਏ ਏਰੀਏ ਵਿੱਚ ਚਲਾਈ ਜਾ ਰਹੀ ਹੈ।  ਇਸ ਮੁਹਿੰਮ ਵਿੱਚ ਲੈਫਟ ਆਊਟ ਅਤੇ ਡਰਾਪ ਆਊਟ ਬੱਚਿਆਂ ਦੇ ਟੀਕਕਰਣ ਤੇ ਵਿਸ਼ੇਸ਼ ਫੋਕਸ ਕੀਤਾ ਜਾ ਰਿਹਾ ਹੈ। ਡਾ ਰਿੰਕੂ ਚਾਵਲਾ ਨੇ ਦੱਸਿਆ ਕਿ ਬੱਚੇ ਦੇ ਸਮੁੱਚੇ ਵਿਕਾਸ ਲਈ ਸੰਪੂਰਨ ਟੀਕਾਕਰਣ ਅਤਿ ਜਰੂਰੀ ਹੈ, ਜੋ ਕਿ ਬੱਚਿਆਂ ਨੂੰ 12 ਮਾਰੂ ਬਿਮਾਰੀਆਂ ਤੋਂ ਸੁਰੱਖਿਅਤ ਕਰਦਾ ਹੈ। ਉਹਨਾਂ ਬੱਚਿਆਂ ਦੇ ਮਾਤਾ ਪਿਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਪੈਂਟਾਵੇਲੈਂਟ ਦੇ ਨਾਲ ਨਾਲ ਬਾਕੀ ਰਹਿੰਦੇ ਟੀਕੇ ਵੀ ਸਮੇਂ ਸਿਰ ਲਗਵਾਉਣ।