Arth Parkash : Latest Hindi News, News in Hindi
ਜਿਲੇ ਵਿੱਚ ਵਿਸ਼ੇਸ਼ ਪੈਂਟਾਵੈਲੈਂਟ ਟੀਕਾਕਰਨ ਮੁਹਿੰਮ  31 ਦਸੰਬਰ ਤੱਕ : ਡਾ ਚੰਦਰ ਸ਼ੇਖਰ  ਜਿਲੇ ਵਿੱਚ ਵਿਸ਼ੇਸ਼ ਪੈਂਟਾਵੈਲੈਂਟ ਟੀਕਾਕਰਨ ਮੁਹਿੰਮ  31 ਦਸੰਬਰ ਤੱਕ : ਡਾ ਚੰਦਰ ਸ਼ੇਖਰ 
Sunday, 29 Dec 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਰੀਦਕੋਟ

 

ਜਿਲੇ ਵਿੱਚ ਵਿਸ਼ੇਸ਼ ਪੈਂਟਾਵੈਲੈਂਟ ਟੀਕਾਕਰਨ ਮੁਹਿੰਮ  31 ਦਸੰਬਰ ਤੱਕ : ਡਾ ਚੰਦਰ ਸ਼ੇਖਰ 

 

ਪੰਜ ਖ਼ਤਰਨਾਕ ਬਿਮਾਰੀਆਂ ਤੋਂ ਬੱਚਿਆਂ ਨੂੰ ਬਚਾਉਂਦਾ ਹੈ ਇਹ ਟੀਕਾ 

 

ਫ਼ਰੀਦਕੋਟ 30  ਦਸੰਬਰ,2024 ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਅਗਵਾਈ ਹੇਠ ਜ਼ਿਲ੍ਹਾ ਫਰੀਦਕੋਟ ਵਿੱਚ ਬੱਚਿਆਂ ਨੂੰ ਪੰਜ ਬਿਮਾਰੀਆਂ ਤੋਂ ਬਚਾਉਣ ਲਈ ਪੈਂਟਾਵੈਲੈਂਟ ਟੀਕੇ ਦੀ ਕਵਰੇਜ ਨੂੰ ਵਧਾਉਣ ਦੇ ਮਨੋਰਥ ਨਾਲ ਇੱਕ ਵਿਸ਼ੇਸ਼ ਟੀਕਾਕਰਨ ਮੁਹਿੰਮ 31 ਦਸੰਬਰ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੈਂਟਾਵੈਲੈਂਟ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਕਵਰ ਕਰਨ ਲਈ ਪੇਡੂ ਅਤੇ ਸ਼ਹਿਰੀ ਇਲਾਕਿਆ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਹੁਣ  ਤੱਕ 1303 ਬੱਚਿਆਂ ਨੂੰ ਕਵਰ ਕੀਤਾ ਜਾ ਚੁੱਕਾ ਹੈ।

             ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਸਰਵਦੀਪ ਰੋਮਾਣਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੈਂਟਾਵੈਲੈਂਟ ਦੇ ਨਾਲ-ਨਾਲ ਸਾਰੀ ਮੁਕੰਮਲ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਬੱਚੇ ਨੂੰ ਟੀਕਾਕਰਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਇਸ ਮੁਹਿੰਮ ਤਹਿਤ ਕਵਰ ਕੀਤਾ ਜਾ ਰਿਹਾ ਹੈ ਤਾਂ ਕਿ ਬੱਚਿਆਂ ਨੂੰ ਖਤਰਨਾਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

               ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਵਾਸੀਆਂ ਨੂੰ ਇਸ ਮੁਹਿੰਮ ਦਾ ਪੂਰਨ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਪੈਸ਼ਲ ਮੁਹਿੰਮ ਹੇਠ ਪੰਜ ਖ਼ਤਰਨਾਕ ਬਿਮਾਰੀਆਂ ਗਲਘੋਟੁਕਾਲੀ ਖੰਘ,ਟੈਟਨਸਕਾਲਾ ਪੀਲੀਆ ਅਤੇ ਦਿਮਾਗ਼ੀ ਬੁਖ਼ਾਰ ਤੋਂ ਬਚਾਓ ਲਈ ਪੈਂਟਾਵੈਲੈਂਟ ਟੀਕਾ ਇੱਕ ਸਾਲ ਤੱਕ ਦੇ ਬੱਚਿਆਂ ਨੂੰ ਲਗਇਆ ਜਾ ਰਿਹਾ ਹੈ। ਜਿੰਨਾ ਬੱਚਿਆਂ ਦੇ ਇਹ ਟੀਕਾ ਕਿਸੇ ਵੀ ਕਾਰਨ ਤੋਂ ਲੱਗਣਾ ਰਹਿ ਗਿਆ ਹੈਉਨ੍ਹਾਂ ਦੇ ਮਾਪੇ ਇਸ ਸਪੈਸ਼ਲ ਮੁਹਿੰਮ ਹੇਠ ਬੱਚਿਆਂ ਦਾ ਟੀਕਾਕਰਣ ਜ਼ਰੂਰ ਕਰਵਾ ਸਕਦੇ ਹਨ। ਮਾਪੇ ਆਪਣੇ ਬੱਚਿਆਂ ਦੇ ਸਿਹਤਮੰਦ ਜੀਵਨ ਲਈ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਉਣ ਤਾਂ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇ।