Arth Parkash : Latest Hindi News, News in Hindi
ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ 'ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ 'ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ
Wednesday, 15 Jan 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ 'ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ


— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ


— ਪੁਲਿਸ ਟੀਮਾਂ ਨੇ ਪਾਰਕ ਕੀਤੇ 2593 ਵਾਹਨਾਂ ਦੀ ਕੀਤੀ ਚੈਕਿੰਗ; 246 ਦੇ ਕੀਤੇ ਚਲਾਨ, 18 ਨੂੰ ਕੀਤਾ ਜ਼ਬਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 16 ਜਨਵਰੀ:


ਗਣਤੰਤਰ ਦਿਵਸ-2025 ਤੋਂ ਪਹਿਲਾਂ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਇਸਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫਰ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ 'ਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਤਲਾਸ਼ੀ ਕੀਤੀ।

ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਆਪ੍ਰੇਸ਼ਨ ਤਹਿਤ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਲਈ ਹਰੇਕ ਰੇਲਵੇ ਸਟੇਸ਼ਨ 'ਤੇ ਘੱਟੋ-ਘੱਟ ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਹਰੇਕ ਵਿਅਕਤੀ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਵੀ ਕਿਹਾ ਗਿਆ ਸੀ।
ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲਗਭਗ 250 ਪੁਲਿਸ ਪਾਰਟੀਆਂ, ਜਿਨ੍ਹਾਂ ਵਿੱਚ 2300 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਸਨ, ਨੂੰ ਸੂਬੇ ਦੇ ਵੱਖੋ-ਵੱਖ ਰੇਲਵੇ ਸਟੇਸ਼ਨਾਂ 'ਤੇ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਤਾਇਨਾਤ ਕੀਤਾ ਗਿਆ ਸੀ, ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ।
ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ 169 ਰੇਲਵੇ ਸਟੇਸ਼ਨਾਂ 'ਤੇ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ 3299 ਵਿਅਕਤੀਆਂ ਦੀ ਤਲਾਸ਼ੀ ਲਈ ਗਈ, ਜਦੋਂ ਕਿ 173 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ।
ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਤੋਂ ਇਲਾਵਾ ਪੁਲਿਸ ਟੀਮਾਂ ਨੂੰ ਵਾਹਨ ਐਪ ਦੀ ਵਰਤੋਂ ਕਰਕੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ। ਉਹਨਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ 'ਚ ਖੜ੍ਹੇ 2593 ਵਾਹਨਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ 246 ਵਾਹਨਾਂ ਦੇ ਟ੍ਰੈਫਿਕ ਚਲਾਨ ਜਾਰੀ ਕੀਤੇ ਗਏ ਅਤੇ 18 ਵਾਹਨਾਂ ਨੂੰ ਜ਼ਬਤ ਕੀਤਾ ਗਿਆ।

------------