Arth Parkash : Latest Hindi News, News in Hindi
ਜਿਲ੍ਹਾ ਅਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਦੌਰਾ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਦੌਰਾ
Wednesday, 15 Jan 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਦੌਰਾ

 

ਸ੍ਰੀ ਮੁਕਤਸਰ ਸਾਹਿਬ 16 ਜਨਵਰੀ

 

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾ ਅਨੁਸਾਰ WP (c) No. 1404 of 2023 titled as Sukanya Shantha VS Union of India & Other ਦੇ ਨਾਮਜਦ ਮੈਂਬਰਾਂ ਵੱਲੋਂ ਅੱਜ ਜਿਲ੍ਹਾ ਜੇਲ ਦਾ ਦੌਰਾ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਗਈ । ਇਸ ਮੌਕੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੀ ਹਾਜਰ ਸਨ

ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸਮੇਤ ਨਾਜਜਦ ਮੈਂਬਰਾ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ।

ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜਿਲ੍ਹਾ ਜੇਲ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ ਅਤੇ ਉਹਨਾਂ ਵੱਲੋਂ ਜੇਲ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਦਾ ਚੈੱਕਅੱਪ ਕੀਤਾ ਗਿਆ ਤੇ ਉਨ੍ਹਾਂ ਨੂੰ ਲੋੜ ਅਨੁਸਾਰ ਦਵਾਈ ਦਿੱਤੀ ਗਈ ਮੈਡੀਕਲ ਕੈਂਪ ਦਾ ਨਿਰੀਖਣ ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤਾ ਗਿਆ। ਇਸ ਮੌਕੇ,ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਜਿਲਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ, ਡਾ. ਜਗਦੀਪ ਸਿੰਘ ਚਾਵਲਾ, ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਮਨਮੀਤ ਸਿੰਘ ਢਿਲੋਂ, ਕਪਤਾਨ ਪਲਿਸ(ਡੀ),ਜਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸ੍ਰੀ ਭਿੰਦਰ ਕੁਮਾਰ, ਪ੍ਰਾਈਵੇਟ ਮੈਂਬਰ ਆਫ ਬੋਰਡ, ਜਿਲ੍ਹਾ ਜੇਲ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਸਪਾਲ ਮੰਗਾ, ਜਿਲ੍ਹਾ ਸਿੱਖਿਆ ਅਫਸਰ,  ਸ੍ਰੀ ਮਨਜੀਤ ਸਿੰਘ, ਐਗਜੂਕੇਟਿਵ ਪੀ.ਡਬਲਉ.ਡੀ, ਸ੍ਰੀ ਰਾਜਿੰਦਰਪਾਲ ਸ਼ਰਮਾ, ਡਿਪਟੀ ਚੀਫ, ਲੀਗਲ ਏਡ ਡੀਫੈਂਸ ਕੌਂਸਲ, ਸ੍ਰੀ ਜੋਬਨਦੀਪ ਸਿੰਘ, ਅਸਿਸ਼ਟੈਂਟ, ਲੀਗਲ ਏਡ ਡੀਫੈਂਸ ਕੌਂਸਲ ਅਤੇ ਸ੍ਰੀ ਨਵਦੀਪ ਸਿੰਘ ਵੈਨੀਵਾਲ, ਸੁਪਰਡੈਂਟ, ਜਿਲ੍ਹਾ ਜੇਲ, ਸ੍ਰੀ ਮੁਕਤਸਰ ਸਾਹਿਬ ਅਤੇ ਸਮੂਹ ਸਟਾਫ ਹਾਜਰ ਹੋਏ

         ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ