Arth Parkash : Latest Hindi News, News in Hindi
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ
Thursday, 16 Jan 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਫ਼ਿਰੋਜ਼ਪੁਰ

 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ

 

ਫ਼ਿਰੋਜ਼ਪੁਰ, 17 ਜਨਵਰੀ 2025:

ਵਧੀਕ ਜ਼ਿਲ੍ਹਾ ਮੈਜਿਸਟਰੇਟਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਦਾਇਰੇ ਵਿੱਚ ਮਿਤੀ 18-01-2025 ਨੂੰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.)ਫ਼ਿਰੋਜ਼ਪੁਰ ਵੱਲੋ ਸੂਚਿਤ ਕੀਤਾ ਗਿਆ ਹੈ ਕਿ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ 18-01-2025 ਨੂੰ ਕਰਵਾ ਜਾ ਰਹੀ ਹੈ ਜਿਸ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕੁੱਲ 9 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸਰੁੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕੇਂਦਰਾਂ ਦੇ 100 ਮੀਟਰ ਦਾਇਰੇ ਵਿੱਚ ਧਾਰਾ 163 ਲਗਾਉਣ ਲਈ ਬੇਨਤੀ ਕੀਤੀ ਗਈ ਹੈ। ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫ਼ਿਰੋਜ਼ਪੁਰਐਮ.ਐਲ.ਐਮ. ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਛਾਉਣੀਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਲਵੰਡੀ ਭਾਈ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵੰਡੀ ਭਾਈ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰੂਹਰਸਹਾਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰੂਹਰਸਹਾਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜ਼ੀਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜ਼ੀਰਾ ਸ਼ਾਮਿਲ ਹਨ।

ਇਹ ਹੁਕਮ ਇਹਨਾਂ ਪ੍ਰੀਖਿਆਵਾਂ ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ਤੇ ਲਾਗੂ ਨਹੀਂ ਹੋਣਗੇ।