Arth Parkash : Latest Hindi News, News in Hindi
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਟੈਸਟ ਫਾਰ ਰਿਕਰੂਟਮੈਂਟ ਵੇਰੀਅਸ ਪੋਸਟ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਟੈਸਟ ਫਾਰ ਰਿਕਰੂਟਮੈਂਟ ਵੇਰੀਅਸ ਪੋਸਟ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ
Thursday, 16 Jan 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਫ਼ਿਰੋਜ਼ਪੁਰ

 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਟੈਸਟ ਫਾਰ ਰਿਕਰੂਟਮੈਂਟ ਵੇਰੀਅਸ ਪੋਸਟ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ

 

ਫ਼ਿਰੋਜ਼ਪੁਰ, 17 ਜਨਵਰੀ 2025:

ਵਧੀਕ ਜ਼ਿਲ੍ਹਾ ਮੈਜਿਸਟਰੇਟਫ਼ਿਰੋਪੁਰ ਡਾ. ਨਿਧੀ ਕੁਮੁਦ ਬੰਬਾਹਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋ ਮਿਤੀ                  19-01-2025 ਨੂੰ ਟੈਸਟ ਫਾਰ ਰਿਕਰੂਟਮੈਂਟ ਵੇਰੀਅਸ ਪੋਸਟ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕੇਂਦਰਾਂ ਦੇ 100 ਮੀਟਰ ਦੇ ਦਾਇਰੇ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਸਰ (ਸੈ.ਸਿ.)ਫ਼ਿਰੋਪੁਰ ਵੱਲੋ ਸੂਚਿਤ ਕੀਤਾ ਗਿਆ ਹੈ ਕਿ ਮਿਤੀ 19-01-2025 ਨੂੰ ਟੈਸਟ ਫਾਰ ਰਿਕਰੂਟਮੈਂਟ ਵੇਰੀਅਸ ਪੋਸਟ ਪ੍ਰੀਖਿਆ ਹੋ ਰਹੀ ਹੈ ਜਿਸ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕੁੱਲ 12 ਕੇਂਦਰ ਬਣਾਏ ਗਏ ਹਨ ਇਸ ਸਬੰਧੀ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਦੀ ਸਰੁੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਧਾਰਾ 163 ਲਗਾਉਣ ਲਈ ਬੇਨਤੀ ਕੀਤੀ ਗਈ ਹੈ ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਐਮ.ਐਲ.ਐਮ. ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਛਾਉਣੀਦਾਸ ਐਂਡ ਬਰਾਊਨ ਵਰਲਡ ਸਕੂਲ ਫ਼ਿਰੋਜ਼ਪੁਰਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਛਾਉਣੀਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਛਾਉਣੀਵਿਵੇਕਾਨੰਦ ਵਰਲਡ ਸਕੂਲ ਫ਼ਿਰੋਜ਼ਪੁਰਦੂਨ ਜੂਨੀਅਰ ਪਬਲਿਕ ਸਕੂਲ ਹੁਸੈਨੀਵਾਲਾ ਬਾਰਡਰ ਰੋਡਦੇਵ ਸਮਾਜ ਬੀ.ਐਡ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰਆਰ.ਐਸ.ਡੀ. ਰਾਜ ਰਤਨ ਸਕੂਲ ਫ਼ਿਰੋਜ਼ਪੁਰ ਸ਼ਹਿਰਦਿੱਲੀ ਪਬਲਿਕ ਸਕੂਲ ਫ਼ਿਰੋਜ਼ਪੁਰ, ਮਾਨਵਤਾ ਪਬਲਿਕ ਸੀ.ਸੈ. ਸਕੂਲ ਫਿਰੋਜ਼ਪੁਰ, ਜੋਗੇਂਦਰਾ ਕਾਨਵੈਂਟ ਸਕੂਲ ਬਧਨੀ ਗੁਲਾਬ ਸਿੰਘ ਅਤੇ ਐਚ.ਐਮ.ਡੀ.ਏ.ਵੀ. ਸਕੂਲ ਫ਼ਿਰੋਜ਼ਪੁਰ ਸ਼ਾਮਿਲ ਹਨ।

ਇਹ ਹੁਕਮ ਇਹਨਾਂ ਪ੍ਰੀਖਿਆਵਾਂ ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ਤੇ ਲਾਗੂ ਨਹੀਂ ਹੋਣਗੇ।