Arth Parkash : Latest Hindi News, News in Hindi
ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
Monday, 27 Jan 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 28 ਜਨਵਰੀ


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਬਰਨਾਲਾ, ਫਰੀਦਕੋਟ, ਫਿਰੋਜਪੁਰ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ,  ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਸਾਲ 2023-24 ਅਤੇ ਸਾਲ 2024-25 ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ, ਦੇ ਲਾਭਪਾਤਰੀਆਂ ਨੂੰ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।  ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ 2483 ਲਾਭਪਾਤਰੀਆਂ ਨੂੰ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਜ਼ਿਲ੍ਹਾ ਬਰਨਾਲਾ ਦੇ 45, ਫਰੀਦਕੋਟ ਦੇ 19, ਫਿਰੋਜਪੁਰ ਦੇ 198, ਫਤਿਹਗੜ੍ਹ ਸਾਹਿਬ ਦੇ 82, ਫਾਜਿਲਕਾ ਦੇ 175, ਗੁਰਦਾਸਪੁਰ ਦੇ 656, ਹੁਸ਼ਿਆਰਪੁਰ ਦੇ 277, ਜਲੰਧਰ ਦੇ 34, ਮਾਨਸਾ ਦੇ 102,  ਪਟਿਆਲਾ ਦੇ 144, ਰੂਪਨਗਰ ਦੇ 5 , ਐਸ.ਏ.ਐਸ ਨਗਰ 3, ਸੰਗਰੂਰ ਦੇ 38, ਮਲੇਰਕੋਟਲਾ ਦੇ 60 ਅਤੇ ਤਰਨਤਾਰਨ ਦੇ 645 ਲਾਭਪਾਤਰੀਆਂ ਨੂੰ ਲਾਭ ਮਿਲੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।