Arth Parkash : Latest Hindi News, News in Hindi
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 30 ਜਨਵਰੀ ਨੂੰ ਸਰਕਾਰੀ ਕਾਲਜ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 30 ਜਨਵਰੀ ਨੂੰ ਸਰਕਾਰੀ ਕਾਲਜ
Monday, 27 Jan 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 30 ਜਨਵਰੀ ਨੂੰ ਸਰਕਾਰੀ ਕਾਲਜ (ਲੜਕੀਆਂ)ਜ਼ਲਾਲਾਬਾਦ ਵਿੱਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ ਆਯੋਜਨ

ਫਾਜ਼ਿਲਕਾ, 28 ਜਨਵਰੀ

ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 30 ਜਨਵਰੀ 2025 ਨੂੰ ਸਰਕਾਰੀ ਕਾਲਜ (ਲੜਕੀਆਂ)ਜ਼ਲਾਲਾਬਾਦ ਵਿੱਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ ਵੈਸ਼ਾਲੀ ਨੇ ਦਿੱਤੀ

ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਕਾਨਫਰੰਸ ਪ੍ਰੋਗਰਾਮ ਦੌਰਾਨ ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਡੇਅਰੀ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਬੈਂਕ, ਐਸ.ਸੀ. ਕਾਰਪੋਰੇਸ਼ਨ, ਬੈਂਕਫਿੰਕੋ ਅਤੇ ਪੰਜਾਬ ਸਕਿਲ ਡਿਵੈਲਪਮੈਟ ਮਿਸ਼ਨ ਵੱਲੋਂ ਸ਼ਿਰਕਤ ਕੀਤੀ ਜਾਵੇਗੀ ਇਸ ਦੇ ਨਾਲ-ਨਾਲ ਵਿਭਾਗ ਵੱਲੋਂ ਸਟਾਲ ਅਤੇ ਫਲੈਕਸ ਲੱਗਾ ਕੇ ਆਉਣ ਵਾਲੇ ਪ੍ਰਾਰਥੀਆਂ ਨੂੰ ਵਿਭਾਗ ਨਾਲ ਸਬੰਧਤ ਜਾਣਕਾਰੀ ਦਿੱਤੀ ਜਾਵੇਗੀ

ਉਨ੍ਹਾਂ ਕਿਹਾ ਕਿ ਇਹ ਕਾਨਫਰੰਸ ਸਵੇਰੇ 10:30 ਵੱਜੇ ਸਰਕਾਰੀ ਕਾਲਜ (ਲੜਕੀਆਂ)ਜ਼ਲਾਲਾਬਾਦ ਵਿੱਖੇ ਆਯੋਜਿਤ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ 10ਵੀ ਪਾਸ, 12ਵੀ ਪਾਸ ਤੇ ਗ੍ਰੈਜੂਏਸ਼ਨ ਪਾਸ ਨੋਜਵਾਨ ਕਾਨਫਰੰਸ ਵਿਚ ਸ਼ਮੂਲੀਅਤ ਕਰ ਸਕਦੇ ਹਨ ਉਨ੍ਹਾਂ ਕਿਹਾ ਕਿ ਇਹ ਕੈਰੀਅਰ ਕਾਨਫਰੰਸ ਨੌਜਵਾਨਾਂ ਲਈ ਸੁਨਹਿਰਾ ਮੌਕਾ ਸਾਬਿਤ ਹੋਵੇਗਾ ਤੇ ਕੈਰੀਅਰ ਪ੍ਰਤੀ ਗਿਆਨ ਵਿਚ ਵਾਧਾ ਹੋਵੇਗਾ  ਹੋਰ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਕਰਮਚਾਰੀ ਸ਼੍ਰੀ ਰਾਜ ਸਿੰਘਪਲੇਸਮੈਂਟ ਅਫਸਰ 79861 15001 ਨਾਲ ਸੰਪਰਕ ਕੀਤਾ ਜਾ ਸਕਦਾ ਹੈ