Arth Parkash : Latest Hindi News, News in Hindi
ਨੈਸ਼ਨਲ ਗਰਲ ਚਾਈਲਡ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਕੀਤਾ ਗਿਆ ਨੈਸ਼ਨਲ ਗਰਲ ਚਾਈਲਡ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਕੀਤਾ ਗਿਆ
Tuesday, 28 Jan 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਨੈਸ਼ਨਲ ਗਰਲ ਚਾਈਲਡ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਕੀਤਾ ਗਿਆ

ਲੜਕੀਆਂ ਨੂੰ ਵੀ ਮੁੰਡਿਆਂ ਦੇ ਬਰਾਬਰ ਪੜ੍ਹਨ ਦੇ ਮੌਕੇ ਦਿੱਤੇ ਜਾਣ

ਚੰਗੇ ਸਮਾਜ ਦੀ ਸਿਰਜਨਾ ਲਈ ਲੜਕੀਆਂ ਨੂੰ ਵੀ ਦਿੱਤੇ ਜਾਣ ਲੜਕਿਆਂ ਦੇ ਬਰਾਬਰ ਅਧਿਕਾਰ

ਫਾਜ਼ਿਲਕਾ, 29 ਜਨਵਰੀ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਅਤੇ ਡਾ ਕਵਿਤਾ ਸਿੰਘ ਦੀ ਦੇਖਰੇਖ ਵਿੱਚ @ਨੈਸ਼ਨਲ ਗਰਲ ਚਾਈਲਡ ਦਿਵਸਦੇ ਸਬੰਧ ਵਿੱਚ ਸਰਕਾਰੀ ਹਾਈ ਸਕੂਲ ਬਨਵਾਲਾ ਹਨਵੰਤਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ।

ਇਸ ਸਮੇਂ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਨੇ ਕਿਹਾ ਕਿ ਹਰੇਕ ਸਾਲ ਰਾਸ਼ਟਰੀ ਬਾਲਿਕਾ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਲੜਕੀਆਂ ਨੂੰ ਸਮਾਜ ਵਿੱਚ ਸਨਮਾਨ ਦੇਣਾ ਹੈ। ਸਾਨੂੰ ਲੜਕੀਆਂ ਅਤੇ ਲੜਕਿਆਂ ਵਿੱਚ ਕੋਈ ਵੀ ਅੰਤਰ ਨਹੀਂ ਸਮਝਣਾ ਚਾਹੀਦਾ। ਲੜਕੀਆਂ ਦਾ ਪਾਲਣ ਪੋਸ਼ਣ ਅਤੇ ਵਿੱਦਿਆ ਲੜਕਿਆ ਦੇ ਬਰਾਬਰ ਹੀ ਕਰਵਾਉਣੀ ਚਾਹੀਦੀ ਹੈ। ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਘੱਟ ਨਹੀਂ ਹਨ ਬਸ਼ਰਤੇ ਕਿ ਉਹਨਾਂ ਨੂੰ ਮੌਕਾ ਦਿੱਤਾ ਜਾਵੇ।

ਮਾਪਿਆਂ ਨੂੰ ਲੜਕੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਸੁੰਦਰ ਦੁਨੀਆਂ ਦੇਖਣ ਦਾ ਮੌਕਾ ਦੇਣਾ ਚਾਹੀਦਾ ਹੈ। ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੀ ਅਨੁਪਾਤ ਵਿੱਚ ਵਾਧਾ ਹੋਇਆ ਹੈ।  ਸਾਨੂੰ ਮੁੰਡਿਆਂ ਦੀ ਲੋਹੜੀ ਦੀ ਤਰ੍ਹਾਂ ਧੀਆਂ ਦੀ ਲੋਹੜੀ ਵੀ ਮਨਾਉਣੀ ਚਾਹੀਦੀ ਹੈ। ਸਮਾਜ ਵਿੱਚੋ ਦਹੇਜ ਵਰਗੀਆਂ ਕੁਰੀਤੀਆਂ ਨੂੰ ਖਤਮ ਕਰਨਾ ਚਾਹੀਦਾ ਹੈ। ਸਮਾਜ ਵਿੱਚ ਲੜਕੀਆਂ ਨਾਲ ਹੋ ਰਹੀਆਂ ਘਨਾਉਣੀਆਂ ਹਰਕਤਾਂ ਨੂੰ ਨੱਥ ਪਾਉਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਲੜਕੀਆਂ ਲਈ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਜਿਵੇਂ ਕਿ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨਸ਼ਗਨ ਸਕੀਮਬਾਲੜੀ ਰੱਖਿਅਕ ਯੋਜਨਾਹਸਪਤਾਲਾਂ ਵਿੱਚ ਸਾਲ ਤੱਕ ਦੀਆਂ ਲੜਕੀਆਂ ਲਈ ਮੁਫ਼ਤ ਇਲਾਜਸਕੂਲਾਂ ਵਿੱਚ ਬੱਚੀਆਂ ਨੂੰ ਸੈਨਟਰੀ ਪੈਡ ਸਕੀਮ ਆਦਿ ਬਾਰੇ ਜਾਣਕਾਰੀ ਦਿੱਤੀ। ਇਸ ਸਮੇਂ ਪ੍ਰਿੰਸੀਪਲ ਸਚਦੇਵਾ ਨੇ ਬੱਚੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਕੇ ਕਾਮਯਾਬ ਹੋਣ ਲਈ ਸਿੱਖਿਆ ਦਿੱਤੀ ਅਤੇ ਕਿਹਾ ਕਿ ਅਸੀ ਸਮਾਜ ਵਿੱਚ ਬੇਟੀਆਂ ਦੁਆਰਾ ਵੱਖ ਵੱਖ ਖੇਤਰਾਂ ਵਿੱਚ ਲੜਕੀਆਂ ਵੱਲੋਂ ਪ੍ਰਾਪਤ ਉਪਲਬਧੀਆਂ ਲਈ ਸਲਾਮ ਕਰਦੇ ਹਾਂ।