Arth Parkash : Latest Hindi News, News in Hindi
ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ
Friday, 31 Jan 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ਤੇ

ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 01 ਫਰਵਰੀ :

ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ, ਆਮ ਪਬਲਿਕ ਵੱਲੋਂ ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰ, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਣਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਅਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ।

ਉਨ੍ਹਾਂ ਕਿਹਾ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਜਾਂ ਆਮ ਪਬਲਿਕ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪ੍ਰਵਾਨਗੀ ਲਵੇਗਾ, ਪ੍ਰੰਤੂ ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰ੍ਹਾਂ ਆਮ ਪਬਲਿਕ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗਾ। ਇਸ ਲਈ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਹੋਵੇਗੀ।

ਇਹ ਹੁਕਮ 31 ਮਾਰਚ, 2025 ਤੱਕ ਲਾਗੂ ਰਹਿਣਗੇ।