Arth Parkash : Latest Hindi News, News in Hindi
ਸਟਰੀਟ ਕ੍ਰਾਈਮ ਨਾਲ ਨਜਿੱਠਣ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ  ਸਟਰੀਟ ਕ੍ਰਾਈਮ ਨਾਲ ਨਜਿੱਠਣ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ 
Friday, 07 Feb 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ  

 

 

ਸਟਰੀਟ ਕ੍ਰਾਈਮ ਨਾਲ ਨਜਿੱਠਣ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ 

 

 

 ਮੋਹਾਲੀ ਵਿੱਚ ਅਪਰਾਧ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ 

 

 ਐਸ.ਏ.ਐਸ.ਨਗਰ, 07 ਫਰਵਰੀ, 2025: ਵਿਸ਼ੇਸ਼ ਡੀ.ਜੀ.ਪੀ., ਕਾਨੂੰਨ ਅਤੇ ਵਿਵਸਥਾ, ਸ਼੍ਰੀ ਅਰਪਿਤ ਸ਼ੁਕਲਾ ਨੇ ਅੱਜ ਸ਼ਾਮ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਜੀਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੀ ਅਗਵਾਈ ਹੇਠ , ਪੰਜਾਬ ਰਾਜ ਵਿੱਚ ਸਟ੍ਰੀਟ ਕ੍ਰਾਈਮ ਨੂੰ ਰੋਕਣ ਲਈ ਠੋਸ ਰਣਨੀਤੀ ਘੜੀ ਗਈ ਹੈ।      ਡੀ ਆਈ ਜੀ ਹਰਚਰਨ ਸਿੰਘ ਭੁੱਲਰ ਅਤੇ ਐਸ ਐਸ ਪੀ ਦੀਪਕ ਪਾਰੀਕ ਨਾਲ, ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ.ਨਗਰ (ਮੁਹਾਲੀ) ਵਿੱਚ ਸਟਰੀਟ ਕ੍ਰਾਈਮ ਨੂੰ ਕਾਬੂ ਕਰਨ ਅਤੇ ਰੋਕਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।      ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣੂ ਕਰਵਾਉਂਦਿਆਂ ਸਪੈਸ਼ਲ ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਐਸ.ਏ.ਐਸ.ਨਗਰ (ਮੁਹਾਲੀ) ਜ਼ਿਲ੍ਹੇ ਵਿੱਚ ਅਪਰਾਧ ਦੇ ਗ੍ਰਾਫ ਨੂੰ ਹੇਠਾਂ ਲਿਆਉਣ ਲਈ ਪੁਲਿਸ ਨੇ ਪਿਛਲੇ ਕੁਝ ਮਹੀਨਿਆਂ ਦੌਰਾਨ ਸ਼ਾਨਦਾਰ ਕਾਰਵਾਈਆਂ ਕੀਤੀਆਂ ਹਨ।      ਉਨ੍ਹਾਂ ਕਿਹਾ ਕਿ ਪੀ.ਸੀ.ਆਰਜ਼ ਦੀ ਗਿਣਤੀ 13 ਤੋਂ ਵਧ ਕੇ 30 ਹੋ ਗਈ ਹੈ, ਜਿਸ ਨਾਲ ਪੁਲਿਸਿੰਗ ਵਿੱਚ ਸੁਧਾਰ ਹੋਇਆ ਹੈ ਅਤੇ ਅਕਤੂਬਰ 2024 ਤੋਂ ਦਸੰਬਰ 2024 ਤੱਕ ਲਗਭਗ 50% ਤੱਕ ਸਨੈਚਿੰਗ ਨੂੰ ਘਟਾਉਣ ਵਿੱਚ ਮਦਦ ਮਿਲੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਭਰ ਵਿੱਚ 6 ਅੰਤਰ-ਜ਼ਿਲ੍ਹਾ ਰਾਤਰੀ ਨਾਕਿਆਂ ਦੀ ਰਣਨੀਤਕ ਤਾਇਨਾਤੀ ਕੀਤੀ ਗਈ ਹੈ। ਨਾਈਟ ਡੋਮੀਨੇਸ਼ਨ ਦੀ ਨਿਗਰਾਨੀ 3 ਜੀਓਜ਼ ਦੁਆਰਾ 10 ਇੰਸਪੈਕਟਰ ਰੈਂਕ ਦੇ ਅਫਸਰਾਂ ਦੇ ਨਾਲ ਕੀਤੀ ਜਾਂਦੀ ਹੈ।       ਉਨ੍ਹਾਂ ਦੱਸਿਆ ਕਿ ਰਾਤ ਦੀ ਚੈਕਿੰਗ ਦੌਰਾਨ 5711 ਵਾਹਨਾਂ ਦੇ ਟ੍ਰੈਫਿਕ ਚਲਾਨ ਕੀਤੇ ਗਏ ਹਨ ਜਦਕਿ ਦਸੰਬਰ 2024 ਤੋਂ ਹੁਣ ਤੱਕ 51 ਵਾਹਨ ਜ਼ਬਤ ਕੀਤੇ ਗਏ ਹਨ। ਇਸੇ ਤਰ੍ਹਾਂ ਸਾਲ 2024 ਵਿੱਚ ਕੁੱਲ 1,61,742 ਟ੍ਰੈਫਿਕ ਚਲਾਨ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚ 69,260 ਈ-ਚਾਲਾਨ ਅਤੇ 2189 ਡਰੰਕ ਐਂਡ ਡਰਾਈਵ ਚਲਾਨ ਸ਼ਾਮਲ ਹਨ। ਇਨ੍ਹਾਂ ਨਾਕਿਆਂ/ਨਾਕਿਆਂ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵੀ ਕੀਤੀ ਗਈ ਹੈ।      ਵੱਖ-ਵੱਖ ਥਾਵਾਂ 'ਤੇ ਜ਼ਮਾਨਤ ਤੇ ਆਏ ਸਨੈਚਰਾਂ ਅਤੇ ਚੋਰਾਂ ਵਿਰੁੱਧ ਵਿਸ਼ੇਸ਼ ਨਿਗਰਾਨੀ ਮੁਹਿੰਮ ਸ਼ੁਰੂ ਕੀਤੇ ਗਈ ਹੈ ਅਤੇ 2025 ਵਿੱਚ ਹੀ ਅਜਿਹੇ ਅਪਰਾਧ ਦੇ ਸ਼ੱਕੀ ਵਿਅਕਤੀਆਂ ਵਿਰੁੱਧ ਬੀ ਏਨੀ ਐਸ ਐਸ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ 448 ਰੋਕਥਾਮ ਕਾਰਵਾਈਆਂ ਸ਼ੁਰੂ ਕੀਤੀਆਂ ਗਈਆਂ ਹਨ।     ਲੋਕਾਂ ਨੂੰ ਅਪਰਾਧਿਕ ਗਤੀਵਿਧੀਆਂ ਤੋਂ ਸੁਰੱਖਿਅਤ ਰੱਖਣ ਲਈ ਥਾਣਾ ਜ਼ੀਰਕਪੁਰ ਦੇ ਅਧਿਕਾਰ ਖੇਤਰ ਵਿੱਚ 70 ਰੇਡੀਓ ਫ੍ਰੀਕੁਐਂਸੀ ਆਧਾਰਿਤ ਵਾਇਰਲੈੱਸ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਇਸੇ ਤਰ੍ਹਾਂ ਮੋਹਾਲੀ ਦੇ ਪ੍ਰਮੁੱਖ ਬਾਜ਼ਾਰ ਜਿਵੇਂ 3ਬੀ2 ਅਤੇ ਜੁਬਲੀ ਵਾਕ ਵਿਖੇ ਅਪਰਾਧ ਦੀ ਰੋਕਥਾਮ ਲਈ 35 ਸੀਸੀਟੀਵੀ ਕੈਮਰਿਆਂ ਨਾਲ ਕਵਰ ਕੀਤਾ ਗਿਆ ਹੈ। ਇਸ ਨਾਲ ਇਨ੍ਹਾਂ ਬਾਜ਼ਾਰਾਂ ਵਿੱਚ ਗੁੰਡਾਗਰਦੀ ਨੂੰ ਰੋਕਣ ਵਿੱਚ ਵੀ ਮਦਦ ਮਿਲੀ ਹੈ। ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਦੀਪਕ ਪਾਰੀਕ ਨਾਲ ਵਿਚਾਰ ਵਟਾਂਦਰਾ ਕਰਨ ਲਈ ਥਾਣਾ ਮਟੌਰ ਵਿਖੇ ਵਿਸ਼ੇਸ਼ ਡੀਜੀਪੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਐਸਪੀ (ਜਾਂਚ) ਡਾ: ਜੋਤੀ ਯਾਦਵ, ਐਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਅਤੇ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਵੀ ਹਾਜ਼ਰ ਸਨ।