Arth Parkash : Latest Hindi News, News in Hindi
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ
Tuesday, 11 Feb 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

ਚੰਡੀਗੜ੍ਹ, 12 ਫਰਵਰੀ:


ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਮਾਜ ਵਿੱਚੋਂ ਜਾਤੀਵਾਦ ਦੀ ਬੁਰਾਈ ਨੂੰ ਖਤਮ ਕਰਨ ਅਤੇ ਮਾਨਵੀ ਕਦਰਾਂ-ਕੀਮਤਾਂ ਦੇ ਪਾਸਾਰ ਲਈ ਸਮਾਜ ਵਿੱਚ ਪਿਆਰ, ਦਇਆ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਸ਼ੁੱਭ ਦਿਹਾੜੇ ਮੌਕੇ ਸਾਰਿਆਂ ਨੂੰ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਅਤੇ ਸਮਾਜ ਵਿੱਚ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗਰੀਬਾਂ ਅਤੇ ਸਮਾਜ ਦੇ ਪਛੜੇ ਵਰਗਾਂ ਨੂੰ ਉੱਚਾ ਚੁੱਕਣ ਅਤੇ ਸਮੂਹਿਕ ਤੌਰ 'ਤੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਯਤਨ ਕਰਨ ਦੀ ਅਪੀਲ ਵੀ ਕੀਤੀ।

ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਸਮਾਨਤਾ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ ਅਤੇ ਸਾਡੇ ਰੋਜ਼ਾਨਾ ਜੀਵਨ ਵਿੱਚ ਇਨ੍ਹਾਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦੀ ਮਹੱਤਤਾ ਨੂੰ ਉਜਾਗਰ ਕਰਦਾ ਰਹੇਗਾ।