ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਠਿੰਡਾ
ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ
ਬਠਿੰਡਾ, 24 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਦੇ ਗੀਤ ਗਾਇਨ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਕਾਲਜ ਦੇ ਪ੍ਰਿੰਸਪਲ ਅਨੂਜਾ ਪੁਪਨੇਜਾ ਨੇ ਦੱਸਿਆ ਕਿ ਸਰਵ ਭਾਰਤੀ ਤਕਨੀਕੀ ਸਿੱਖਿਆ ਕੌਸ਼ਲ, ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮੰਤਵ "ਮਾਤ ਭਾਸ਼ਾ ਰਾਹੀਂ ਪ੍ਰਤਿਭਾ ਅਤੇ ਯੋਗਤਾ ਦਾ ਵਿਕਾਸ" ਕਰਨਾ ਸੀ। ਕਾਲਜ ਦੇ ਪ੍ਰਧਾਨ ਵਿਦਿਆਰਥੀ ਗਤੀਵਿਧੀਆਂ ਸ੍ਰੀ ਦਰਸ਼ਨ ਸਿੰਘ ਢਿੱਲੋ ਦੁਆਰਾ ਵਿਦਿਆਰਥੀਆਂ ਨੂੰ ਮਾਂ ਬੋਲੀ ਦੀ ਮਹੱਤਤਾ, ਇਸ ਦੀ ਵਰਤੋਂ ਅਤੇ ਇਸ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ।
ਇਸ ਦੌਰਾਨ ਮੁਕਾਬਲਿਆਂ ਵਿੱਚ ਸਿਵਲ ਵਿਭਾਗ ਦੇ ਵਿਦਿਆਰਥੀ ਗੁਰਸੇਵਕ ਸਿੰਘ ਨੇ ਪਹਿਲਾਂ, ਪਰਮਪਾਲ ਸਿੰਘ ਨੇ ਦੂਜਾ ਅਤੇ ਇਲੈਕਟ੍ਰੀਕਲ ਵਿਭਾਗ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਤੋਂ ਇਲਾਵਾ ਸਿਵਲ ਵਿਭਾਗ ਦੇ ਵਿਦਿਆਰਥੀ ਮਨਿੰਦਰ ਸਿੰਘ, ਕੰਪਿਊਟਰ ਵਿਭਾਗ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਅਤੇ ਆਰਕੀਟੈਕਚਰ ਵਿਭਾਗ ਦੀ ਵਿਦਿਆਰਥਣ ਲਵੀਸ਼ਾ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਸ੍ਰੀਮਤੀ ਸਰਬਜੀਤ ਕੌਰ ਅਤੇ ਸ੍ਰੀ ਵਰਿੰਦਰ ਸਿੰਘ ਦੁਆਰਾ ਕੀਤੀ ਗਈ।
ਇਸ ਮੌਕੇ ਸ੍ਰੀਮਤੀ ਮੀਨਾ ਗਿੱਲ, ਸ੍ਰੀ ਵਰਿੰਦਰ ਸਿੰਘ, ਮਿਸ ਗਰਿਮਾ ਰਾਣੀ, ਸ੍ਰੀ ਅਨਮੋਲ ਗਰਗ ਤੋਂ ਇਲਾਵਾ ਕਾਲਜ ਦੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਆਦਿ ਹਾਜ਼ਰ ਰਹੇ।