Arth Parkash : Latest Hindi News, News in Hindi
ਸਿਹਤ ਵਿਭਾਗ ਫਾਜਿਲਕਾ ਵੱਲੋਂ ਪਿੰਡ ਘੁਬਾਇਆ ਅਤੇ ਆਸਫਵਾਲਾ ਵਿਖੇ ਲਗਾਇਆ ਨਸ਼ਿਆਂ ਤੋਂ ਬਚਣ ਸਬੰਧੀ ਜਾਗਰੂਕਤਾ ਸਮਾਗਮ ਸਿਹਤ ਵਿਭਾਗ ਫਾਜਿਲਕਾ ਵੱਲੋਂ ਪਿੰਡ ਘੁਬਾਇਆ ਅਤੇ ਆਸਫਵਾਲਾ ਵਿਖੇ ਲਗਾਇਆ ਨਸ਼ਿਆਂ ਤੋਂ ਬਚਣ ਸਬੰਧੀ ਜਾਗਰੂਕਤਾ ਸਮਾਗਮ
Wednesday, 26 Feb 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਿਹਤ ਵਿਭਾਗ ਫਾਜਿਲਕਾ ਵੱਲੋਂ ਪਿੰਡ ਘੁਬਾਇਆ ਅਤੇ ਆਸਫਵਾਲਾ ਵਿਖੇ ਲਗਾਇਆ ਨਸ਼ਿਆਂ ਤੋਂ ਬਚਣ ਸਬੰਧੀ ਜਾਗਰੂਕਤਾ ਸਮਾਗਮ
ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਬਿਨਾ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ: ਡਾ. ਲਹਿੰਬਰ ਰਾਮ ਸਿਵਲ ਸਰਜਨ 

ਫਾਜਿਲਕਾ 27 ਫਰਵਰੀ
             ਮਾਨਯੋਗ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮੈਡਮ ਅਮਰਪ੍ਰੀਤ ਕੌਰ ਆਈ.ਏ.ਐਸ.  ਦੀ ਯੋਗ ਅਗਵਾਈ ਵਿਚ ਜਿਲ੍ਹੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਾਗਰੂਕਤਾ ਸਮਾਗਮ ਕੀਤੇ ਜਾ ਰਹੇ ਹਨ। ਡਾ. ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਯੋਗ ਅਗਵਾਈ ਵਿਚ ਡਾ. ਕਵਿਤਾ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ ਅਤੇ ਡਾ ਮਹੇਸ਼ ਕੁਮਾਰ ਨੋਡਲ ਅਫ਼ਸਰ ਦੀ ਦੇਖ ਰੇਖ ਵਿੱਚ ਪਿੰਡ ਘੁਬਾਇਆ ਅਤੇ ਆਸਫ਼ਵਾਲਾ ਵਿਖੇ ਨਸ਼ਿਆਂ ਤੋਂ ਬਚਣ ਅਤੇ ਇਲਾਜ ਸਬੰਧੀ ਜਾਗਰੂਕਤਾ ਸਮਾਗਮ ਕੀਤਾ ਗਿਆ।
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਾ ਕਵਿਤਾ ਸਿੰਘ ਅਤੇ ਡਾ ਮਹੇਸ਼ ਕੁਮਾਰ ਮਨੋਰੋਗਾਂ ਦੇ ਮਾਹਿਰ ਨੇ ਦੱਸਿਆ ਕਿ ਸਿਹਤ ਵਿਭਾਗ ਫਾਜਿਲਕਾ ਵੱਲੋਂ ਸਿਵਲ ਹਸਪਤਾਲ ਫਾਜਿਲਕਾ ਅਤੇ ਅਬੋਹਰ ਵਿਖੇ ਨਸ਼ਾ ਛੁਡਾਉ ਕੇਂਦਰ ਸਥਾਪਤ ਕੀਤੇ ਗਏ ਹਨ, ਜਿੱਥੇ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਬਿਨਾ ਤਕਲੀਫ ਤੋਂ ਅਤੇ ਬਿਲਕੁਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ। ਇੰਨ੍ਹਾਂ ਨਸ਼ਾ ਛੁਡਾਉ ਕੇਂਦਰਾਂ ਵਿਚ ਸਾਰੀਆਂ ਦਵਾਈਆਂ ਅਤੇ ਟੈਸਟ ਮੁਫਤ ਕੀਤੇ ਜਾਂਦੇ ਹਨ। ਕੋਈ ਵੀ ਨਸ਼ਾ ਪੀੜਤ ਵਿਅਕਤੀ 5 ਤੋਂ 15 ਦਿਨ ਤੱਕ ਇੱਥੇ ਦਾਖਲ ਹੋਣ ਤੋਂ ਬਾਅਦ ਡਾਕਟਰ ਦੀ ਸਲਾਹ ਅਨੁਸਾਰ ਦਵਾਈਆਂ ਲੈ ਕੇ ਘਰ ਵਿਚ ਰਹਿ ਕੇ ਨਸ਼ਾ ਛੱਡ ਸਕਦਾ ਹੈ ਜਾਂ ਉਹ ਵਿਅਕਤੀ ਪੁਨਰਵਾਸ ਕੇਂਦਰ ਜੱਟਵਾਲੀ ਵਿਖੇ ਦਾਖਲ ਹੋ ਸਕਦਾ ਹੈ, ਜਿੱਥੇ ਕੇ ਉਸਨੂੰ ਲੋੜੀਂਦੀ ਮੈਡੀਕਲ ਸਹਾਇਤਾ ਦੇ ਨਾਲ ਖਾਣਾ ਵੀ ਬਿਲਕੁਲ ਮੁਫਤ ਦਿੱਤਾ ਜਾਂਦਾ ਹੈ ਅਤੇ 2 ਤੋਂ 6 ਮਹੀਨੇ ਤੱਕ ਵਿਅਕਤੀ ਇੱਥੇ ਰਹਿ ਸਕਦਾ ਹੈ, ਜਿੱਥੇ ਕੇ ਮਾਹਿਰ ਕੋਂਸਲਰਾਂ ਵਲੋਂ ਉਨ੍ਹਾਂ ਦੀ ਰੋਜਾਨਾ ਕਾਊਂਲੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਨਸ਼ਾ ਨਾ ਕਰਨ।ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਨਸ਼ਾ ਰੋਗੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵੀ ਨਸ਼ੇ ਦਾ ਆਦੀ ਵਿਅਕਤੀ ਵੀ ਨਸ਼ਾ ਕਰਦਾ ਹੋਵੇ,ਬਿਨਾ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ, ਜਿਹੜੇ ਵਿਅਕਤੀ ਹਸਪਤਾਲਾਂ ਵਿਚ ਦਾਖਲ ਹੋ ਕੇ ਨਸ਼ਾ ਨਹੀ ਛੱਡ ਸਕਦੇ ਉਨ੍ਹਾਂ ਲਈ  ਪੰਜਾਬ ਸਰਕਾਰ ਵਲੋਂ ਜਿਲ੍ਹੇ ਵਿਚ 9 ਓਟ ਸੈਂਟਰ ਚੱਲ ਰਹੇ ਹਨ ਜਿੱਥੇ ਕੇ ਨਸ਼ਾ ਪੀੜਤ ਵਿਅਕਤੀਆਂ ਨੂੰ ਬਿਨਾ ਦਾਖਲ ਕੀਤੇ ਨਸ਼ਾ ਛੱਡਣ ਲਈ ਮੁਫਤ ਦਵਾਈ ਦਿੱਤੀ ਜਾਂਦੀ ਹੈ। ਵਿਨੋਦ ਖੁਰਾਣਾ ਅਤੇ ਸੁਰਿੰਦਰ ਕੁਮਾਰ ਕੌਂਸਲਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਪੂਰਾ ਧਿਆਨ ਰੱਖਣ ਉਹਨਾਂ ਦੀ ਸੁਸਾਇਟੀ ਅਤੇ ਦੋਸਤੀ ਦਾ ਪੂਰਨ ਧਿਆਨ ਰੱਖਣ, ਉਹਨਾਂ ਦੇ ਸਕੂਲ ਅਧਿਆਪਿਕਾਂ ਤੋਂ ਪੁੱਛ ਗਿੱਛ ਕਰਨ ਲਈ ਕਿਹਾ। ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਤੀਤ ਕਰੋ ਅਤੇ ਉਹਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰੋ। ਨਸ਼ੇ ਵੇਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਬਾਰੇ  ਪੁਲਿਸ ਜਾਂ ਜਿਲ੍ਹਾ ਪ੍ਰਸ਼ਾਸ਼ਣ ਨੂੰ ਸੂਚਿਤ ਕਰੋ।  ਇਸ ਮੌਕੇ ਸ਼ੇਰ ਸਿੰਘ, ਬਲਜੀਤ ਸਿੰਘ, ਸਟਾਫ਼ ਨਰਸ, ਸਰਪੰਚ ਅਤੇ ਪਿੰਡ ਦੇ ਲੋਕ ਹਾਜ਼ਰ ਸਨ।a