Arth Parkash : Latest Hindi News, News in Hindi
ਸਾਗਰ ਸੇਤੀਆ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਸਾਗਰ ਸੇਤੀਆ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
Thursday, 27 Feb 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਾਗਰ ਸੇਤੀਆ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

- ਕਿਹਾ! ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਇਆ ਜਾਵੇਗਾ
- ਜ਼ਿਲ੍ਹਾ ਮੋਗਾ ਦੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬਿਹਤਰ ਪ੍ਰਸ਼ਾਸ਼ਨ ਲਈ ਲੋਕ ਸਹਿਯੋਗ ਕਰਨ

ਮੋਗਾ, 28 ਫਰਵਰੀ (2025)  - ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਸ਼੍ਰੀ ਸਾਗਰ ਸੇਤੀਆ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹਨਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।
ਦੱਸਣਯੋਗ ਹੈ ਕਿ ਸ਼੍ਰੀ ਸਾਗਰ ਸੇਤੀਆ 2017 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਵਧੀਕ ਸਕੱਤਰ ਲੱਗੇ ਹੋਏ ਸਨ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾ ਕੇ ਹਰੇਕ ਯੋਗ ਵਿਅਕਤੀ ਨੂੰ ਉਹਨਾਂ ਦਾ ਲਾਭ ਮੁਹਈਆ ਕਰਵਾਉਣਾ ਉਹਨਾਂ ਦੀ ਪ੍ਰਾਥਮਿਕਤਾ ਰਹੇਗੀ।ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਆਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੋਗਾ ਵਿੱਚ ਨਸ਼ੇ ਨਾਲ ਜੁੜੀ ਹਰ ਗਤੀਵਿਧੀ ਨੂੰ ਨਕੇਲ ਪਾਈ ਜਾਵੇਗੀ। ਇਸੇ ਤਰ੍ਹਾਂ ਜ਼ਿਲ੍ਹਾ ਮੋਗਾ ਨੂੰ ਲੋਕਾਂ ਦੇ ਸਹਿਯੋਗ ਨਾਲ ਭਰਿਸ਼ਟਾਚਾਰ ਮੁਕਤ ਬਣਾਇਆ ਜਾਵੇਗਾ।
ਉਹਨਾਂ ਅਹੁਦਾ ਸੰਭਾਲਣ ਮੌਕੇ ਚੁਣਵੇਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦਿੱਤੀਆਂ ਜਾਣ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕੀਤਾ ਜਾਵੇ।
ਇਸ ਤੋਂ ਪਹਿਲਾਂ ਉਹਨਾਂ ਨੂੰ ਮੋਗਾ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਸ਼੍ਰੀਮਤੀ ਚਾਰੂਮਿਤਾ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਐੱਸ ਡੀ ਐੱਮ ਮੋਗਾ, ਸ਼੍ਰੀ ਹਿਤੇਸ਼ ਵੀਰ ਗੁਪਤਾ ਸਹਾਇਕ ਕਮਿਸ਼ਨਰ (ਜ) ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।