Arth Parkash : Latest Hindi News, News in Hindi
ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਪਿੰਡ ਢੇਰੀ 'ਚ 'ਸੰਗਤ ਦਰਸ਼ਨ' ਦੌਰਾਨ ਲੋਕਾਂ ਸੁਣੀਆਂ ਮੁਸ਼ਕਿਲਾਂ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਪਿੰਡ ਢੇਰੀ 'ਚ 'ਸੰਗਤ ਦਰਸ਼ਨ' ਦੌਰਾਨ ਲੋਕਾਂ ਸੁਣੀਆਂ ਮੁਸ਼ਕਿਲਾਂ
Friday, 07 Mar 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਪਿੰਡ ਢੇਰੀ 'ਚ 'ਸੰਗਤ ਦਰਸ਼ਨ' ਦੌਰਾਨ ਲੋਕਾਂ ਸੁਣੀਆਂ ਮੁਸ਼ਕਿਲਾਂ
- ਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ
- ਹਲਕਾ ਸਾਹਨੇਵਾਲ ਦੇ 21 ਪਿੰਡਾਂ ਦੀਆਂ ਪੰਚਾਇਤਾਂ ਨੇ ਕੀਤੀ ਸ਼ਮੂਲੀਅਤ
- ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਰਹੇ ਮੌਜੂਦ
ਸਾਹਨੇਵਾਲ/ਲੁਧਿਆਣਾ, 08 ਮਾਰਚ (2025) - ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਢੇਰੀ ਵਿਖੇ 'ਸੰਗਤ ਦਰਸ਼ਨ' ਦੌਰਾਨ ਕੀਤਾ। ਇਸ ਮੌਕੇ ਵੱਖ-ਵੱਖ 21 ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ। ਕੈਬਨਿਟ ਮੰਤਰੀ ਵੱਲੋਂ ਪੰਚਾਇਤਾਂ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਨਿਪਟਾਰਾ ਵੀ ਕੀਤਾ ਗਿਆ।

ਇਨ੍ਹਾਂ ਪਿੰਡਾਂ ਵਿੱਚ ਕਾਸਾਬਾਦ, ਸੁਜਾਤਵਾਲ, ਨੂਰਵਾਲਾ, ਨੂਰਵਾਲਾ ਇਨਕਲੇਵ, ਕਾਕੋਵਾਲ, ਦਸ਼ਮੇਸ਼ ਕਲੋਨੀ, ਚੂਹੜਵਾਲ, ਜਮਾਲਪੁਰ ਲਿੱਲੀ, ਸਾਧੂ ਸਿੰਘ ਨਗਰ, ਢੇਰੀ, ਸੀੜਾ, ਕਨੀਜਾ, ਬਾਜੜਾ, ਬਾਜੜਾ ਕਲੋਨੀ, ਮਾਂਗਟ, ਸੱਤੋਵਾਲ, ਸਸਰਾਲੀ, ਸਸਰਾਲੀ ਕਲੋਨੀ, ਗਦਾਪੁਰ, ਪ੍ਰੀਆ ਕਲੋਨੀ ਆਦਿ ਸ਼ਾਮਲ ਸਨ।

ਕੈਬਨਿਟ ਮੰਤਰੀ ਮੁੰਡੀਆਂ ਦੇ ਨਾਲ ਐਸ.ਡੀ.ਐਮ. ਜਸਲੀਨ ਕੌਰ ਭੁੱਲਰ ਤੋਂ ਇਲਾਵਾ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਆਦਿ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ 'ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਲੋਕਾਂ ਨੂੰ ਦਫ਼ਤਰੀ ਕੰਮਾਂ ਲਈ ਖੱਜਲ-ਖੁਆਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ।

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹਨ ਕਿ ਅਸੀਂ ਸਰਕਾਰ ਪਿੰਡਾਂ ਵਿੱਚ ਲੈ ਕੇ ਜਾਈਏ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਮੌਕੇ 'ਤੇ ਹੀ ਹੱਲ ਕੀਤੀਆ ਜਾ ਸਕਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਲੋਕ ਮਿਲਣੀਆਂ ਨਿਰੰਤਰ ਜਾਰੀ ਰਹਿਣਗੀਆਂ ਤਾਂ ਜੋ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।

ਉਹਨਾਂ ਅੱਗੇ ਕਿਹਾ ਕਿ ਸਾਰੇ ਵਿਭਾਗਾਂ ਵੱਲੋਂ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ।

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ 'ਯੁੱਧ ਨਸਿਆਂ ਵਿਰੁੱਧ' ਮੁਹਿੰਮ ਵਿੱਚ ਵੀ ਵੱਧ ਚੜ੍ਹ ਕੇ ਸਹਿਯੋਗ ਕਰਨ ਤਾਂ ਜੋ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਦਿਆਂ ਪਿੰਡਾ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਨਸ਼ੇ ਦੇ ਕੋਹੜ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ।