Arth Parkash : Latest Hindi News, News in Hindi
ਐਸ ਐਸ ਪੀ ਗੁਲਨੀਤ ਖੁਰਾਣਾ ਨੇ ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਐਸ ਐਸ ਪੀ ਗੁਲਨੀਤ ਖੁਰਾਣਾ ਨੇ ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ
Saturday, 08 Mar 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਐਸ ਐਸ ਪੀ ਗੁਲਨੀਤ ਖੁਰਾਣਾ ਨੇ ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ

 

 

 ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਕਾਰਨ ਲਿਆ ਫੈਸਲਾ 

 

 

 ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ‘ਤੇ ਵੀ ਕਾਰਵਾਈ ਹੋਵੇਗੀ 

 

 

 ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ 

 

 

 ਰੂਪਨਗਰ, 9 ਮਾਰਚ: 10 ਮਾਰਚ ਤੋ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ, ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੱਸਿਆ ਕੀ ਸੂਬੇ ਦੇ ਸਮੂਹ ਜਿਲਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਆਪਣੇ-ਆਪਣੇ ਜਿਲ੍ਹਿਆਂ/ਯੂਨਿਟਾਂ ਅਧੀਨ ਪੈਂਦੇ ਪੁਲਿਸ ਸਟੇਸ਼ਨਾਂ ਦੇ ਮੁੱਖ ਅਫਸਰਾਂ ਅਤੇ ਇੰਚਾਰਜ ਟਰੈਫਿਕਾਂ ਰਾਂਹੀ ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਪੰਚਾਇਤਾਂ ਨੂੰ ਹਦਾਇਤ ਕੀਤਾ ਜਾਵੇ ਕਿ ਕੋਈ ਵੀ ਡਬਲ ਡੈਕਰ ਟਰੱਕ/ਵੀਹਕਲ, ਟ੍ਰੈਕਟਰ ਟਰਾਲੀਆਂ ਉੱਤੇ ਲੱਗੇ ਵੱਡੇ ਸਪੀਕਰ, ਮੋਟਰਸਾਇਕਲਾਂ ਉੱਤੇ ਪ੍ਰੈਸ਼ਰ ਹਾਰਨ ਅਤੇ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ਆਦਿ ਨੂੰ ਹੋਲੇ-ਮੁਹੱਲੇ ਦੌਰਾਨ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਆਉਣ ਤੋ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ‘ਤੇ ਵੀ ਕਾਰਵਾਈ ਕੀਤੀ ਜਾਵੇ ਅਤੇ ਮੌਕੇ ਉਤੇ ਹੀ ਵਾਹਨਾਂ ਤੋਂ ਅਵਾਜ ਪ੍ਰਦੂਸ਼ਣ ਕਰਨ ਵਾਲੇ ਸਪੀਕਰਾਂ ਨੂੰ ਉਤਾਰ ਕੇ ਅੱਗੇ ਭੇਜਿਆ ਜਾਵੇ। ਗੁਲਨੀਤ ਖੁਰਾਣਾ ਨੇ ਦੱਸਿਆ ਕਿ ਹੋਲੇ-ਮੁਹੱਲੇ ਮੇਲੇ ਦੌਰਾਨ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਮੇਲੇ ਦੌਰਾਨ ਕਿਸੇ ਵੀ ਸਪੀਕਰ ਵਾਲੇ ਡਬਲ ਡੈਕਰ ਟਰੱਕ/ਵਹੀਕਲ ਰੂਪਨਗਰ ਜ਼ਿਲ੍ਹੇ ਅੰਦਰ ਦਾਖਲ ਨਹੀ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2023 ਵਿਚ ਹੋਲਾ-ਮਹੱਲਾ ਦੌਰਾਨ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ ਸੀ ਜਿਸ ਦਾ ਕਾਰਨ ਕੇਵਲ ਟਰੈਕਟਰ ਲਾਊਡ ਸਪੀਕਰ ਸੀ, ਜਿਸ ਲਈ ਉਨ੍ਹਾਂ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਪੱਧਰ ਉੱਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।