ਪ੍ਰਧਾਨ ਮੰਤਰੀ ਆਵਾਸ ਯੋਜਨਾ ਲਈ ਰਜਿਸਟਰੇਸ਼ਨ 31 ਮਾਰਚ ਤੱਕ ਕਰਵਾਈ ਜਾ ਸਕਦੀ ਹੈ- ਡਿਪਟੀ ਕਮਿਸ਼ਨਰ
- ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ
ਫ਼ਰੀਦਕੋਟ 10 ਮਾਰਚ ,2025
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਨਵੇਂ ਸਰਵੇ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਨਵੀਆਂ ਰਜਿਸਟ੍ਰੇਸ਼ਨਾਂ ਲਈ ਪੋਰਟਲ ਖੋਲ੍ਹਿਆ ਗਿਆ ਹੈ, ਜਿਸਦੀ ਅੰਤਿਮ ਮਿਤੀ 31 ਮਾਰਚ 2025 ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਹਰ ਪਿੰਡ ਵਿੱਚ ਵੱਖ-ਵੱਖ ਸਰਵੇਅਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਦੀ ਜਾਣਕਾਰੀ ਜ਼ਿਲਾ ਅਤੇ ਬਲਾਕ ਪੱਧਰ ਤੇ ਉਪਲਬਧ ਹੈ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ ਆਵਾਸ+2024 ਮੋਬਾਈਲ ਐਪ ਰਾਹੀਂ ਆਪ ਵੀ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਆਪਣੇ ਘਰ ਬਣਾਉਣ ਦਾ ਸੁਪਨਾ ਸਾਕਾਰ ਕਰਨ ਦਾ ਅਵਸਰ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।
ਵਧੇਰੇ ਜਾਣਕਾਰੀ ਲਈ ਜਿਲ੍ਹਾ ਪਰਿਸ਼ਦ ਜਾਂ ਬੀ.ਡੀ.ਪੀ.ਓ ਦਫ਼ਤਰ ਵਿੱਚ ਜਾ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਵੈੱਬਸਾਈਟ www.pmayg.nic.in ਤੇ ਦੇਖਿਆ ਜਾ
ਸਕਦਾ ਹੈ।