Arth Parkash : Latest Hindi News, News in Hindi
ਮਾਮਲਾ ਸ਼੍ਰੀ ਗੁਰੂ ਰਵਿਦਾਸ ਜੀ ਦੀ ਤਸਵੀਰ ਨਾਲ ਬਲਟਾਣਾ ‘ਚ ਛੇੜਛਾੜ ਦਾ  ਮਾਮਲਾ ਸ਼੍ਰੀ ਗੁਰੂ ਰਵਿਦਾਸ ਜੀ ਦੀ ਤਸਵੀਰ ਨਾਲ ਬਲਟਾਣਾ ‘ਚ ਛੇੜਛਾੜ ਦਾ 
Sunday, 09 Mar 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਮਾਮਲਾ ਸ਼੍ਰੀ ਗੁਰੂ ਰਵਿਦਾਸ ਜੀ ਦੀ ਤਸਵੀਰ ਨਾਲ ਬਲਟਾਣਾ ‘ਚ ਛੇੜਛਾੜ ਦਾ 

 

ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਬੁਲਾਰਿਆਂ ਨੇ ਗੁਰੂ ਰਵਿਦਾਸ ਮਹਾਰਾਜ ਜੀ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ

 

ਗੁਰੂ ਰਵਿਦਾਸ ਮਹਾਰਾਜ ਜੀ ਦੀ ਤਸਵੀਰ ਨਾਲ ਛੇੜਛਾੜ ਦੀਆਂ ਘਟਨਾਵਾਂ ਸਮਾਜ ਵਿੱਚ ਗੁੱਸਾ, ਅਸ਼ਾਂਤੀ ਅਤੇ ਰੋਸ ਪੈਦਾ ਕਰਦੀਆਂ ਹਨ ਪ੍ਰਸ਼ਾਸਨ ਨੂੰ ਇਸ ਦਾ ਤੁਰੰਤ ਲੈਣਾ ਚਾਹੀਦਾ ਨੋਟਿਸ  - ਕੈਂਥ 

 

ਜ਼ੀਰਕਪੁਰ, 10 ਮਾਰਚ: ਸ਼੍ਰੀ ਗੁਰੂ ਰਵਿਦਾਸ ਜੀ ਦੀ ਫੋਟੋ ਨਾਲ ਬਲਟਾਣਾ ‘ਚ ਛੇੜਛਾੜ ਦੀ ਘਟਨਾ ਨੇ ਸਮਾਜ ਵਿੱਚ ਗੁੱਸਾ, ਅਸ਼ਾਂਤੀ ਅਤੇ ਰੋਸ ਪੈਦਾ ਕਰ ਦਿੱਤਾ ਹੈ। ਇਹ ਘਟਨਾ ਨਾ ਸਿਰਫ਼ ਸਮਾਜ ਨੂੰ ਨੁਕਸਾਨ ਪਹੁੰਚਾਉਂਦੀ ਹੈ ਸਗੋਂ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਵੀ ਵਿਗਾੜਦੀ ਹੈ।

ਇਸ ਘਟਨਾ ਦੇ ਵਿਰੋਧ ਵਿੱਚ ਗੁਰੂ ਰਵਿਦਾਸ ਸਭਾ ਬਲਟਾਣਾ ਵੱਲੋਂ ਇੱਕ ਇਕੱਠ ਕੀਤਾ ਗਿਆ, ਜਿਸ ਵਿੱਚ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਬੁਲਾਰਿਆਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ।

 ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਨੂੰ ਵੰਡਣ ਦਾ ਕੰਮ ਕਰਦੀਆਂ ਹਨ ਅਤੇ ਪ੍ਰਸ਼ਾਸਨ ਨੂੰ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ। 

ਇਹ ਘਟਨਾ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਇੱਕ ਵੱਡਾ ਖ਼ਤਰਾ ਹੈ। ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਦੇਣੀ ਚਾਹੀਦੀ ਹੈ।

ਜਸਵੰਤ ਸਿੰਘ ਨੰਬਰਦਾਰ ਨੇ ਇਹ ਵੀ ਕਿਹਾ ਕਿ ਸਮਾਜ ਨੂੰ ਅਜਿਹੀਆਂ ਘਟਨਾਵਾਂ ਵਿਰੁੱਧ ਇੱਕਜੁੱਟ ਹੋਣਾ ਚਾਹੀਦਾ ਹੈ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਸਭਾ ਪਲਟਾਣਾ ਦੇ ਪ੍ਰਧਾਨ ਬਲਵਿੰਦਰ ਸਿੰਘ ਉਪਾਰਦਨ, ਸੁਰਿੰਦਰ ਸਿੰਘ ਕੈਸ਼ੀਅਰ, ਅਮਰੀਕ ਸਿੰਘ ਜਨਰਲ ਸਕੱਤਰ, ਰਾਜ ਸਿੰਘ, ਦਲਜੀਤ ਸਿੰਘ, ਕੁਲਵੰਤ ਸਿੰਘ, ਸਾਬਕਾ ਪੰਚ ਰਣਜੀਤ ਸਿੰਘ ਅਤੇ ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਰਾਮ ਦਰਬਾਰ ਚੰਡੀਗੜ੍ਹ, ਸੋਨੂੰ, ਸ੍ਰੀ ਗੁਰੂ ਰਵਿਦਾਸ ਸਭਾ ਸੈਕਟਰ 15 ਦੇ ਪ੍ਰਧਾਨ ਰਾਜਕੁਮਾਰ ਭੂਡਾ, ਸ੍ਰੀ ਗੁਰੂ ਰਵਿਦਾਸ ਸਭਾ ਭਾਖਰ ਪੁਰ ਦੇ ਪ੍ਰਧਾਨ ਸੁਰੇਸ਼ ਕੁਮਾਰ ਰਾਮ ਕੁਮਾਰ, ਗੁਰਮੀਤ ਸਿੰਘ, ਪ੍ਰਧਾਨ ਤੁਲਸੀਰਾਮ, ਸੇਵਾਮੁਕਤ ਡੀਐਸਪੀ ਬਲਬੀਰ ਸਿੰਘ, ਡਾ. ਬੀ.ਆਰ. ਅੰਬੇਡਕਰ ਸਭਾ ਦੇ ਪ੍ਰਧਾਨ ਪਾਲ ਸਿੰਘ ਅਤੇ ਸਮਾਜ ਸੇਵਕ ਜਸਵਿੰਦਰ ਸਿੰਘ ਝਿਉਰ ਹੇਦੀ, ਆਰ.ਕੇ. ਨਾਪਰਾ ਪੰਚਕੂਲਾ ਸੈਕਟਰ 19 ਦੇ ਮਹਿੰਦਰ ਸਿੰਘ, ਕੇਰ ਸਿੰਘ ਭੱਟੀ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।