Arth Parkash : Latest Hindi News, News in Hindi
ਅਨਾਜ ਮੰਡੀਆਂ ਵਿਚ ਕਣਕ ਦੀ ਨਿਰਵਿਘਨ ਖਰੀਦ ਜਾਰੀ- ਜਸਪ੍ਰੀਤ ਸਿੰਘ ਐਸ.ਡੀ.ਐਮ ਕਿਸਾਨਾ ਦੀ ਸਹੂਲਤ ਲਈ ਕੀਤੇ ਸੁਚਾਰੂ ਪ੍ਰਬੰ ਅਨਾਜ ਮੰਡੀਆਂ ਵਿਚ ਕਣਕ ਦੀ ਨਿਰਵਿਘਨ ਖਰੀਦ ਜਾਰੀ- ਜਸਪ੍ਰੀਤ ਸਿੰਘ ਐਸ.ਡੀ.ਐਮ ਕਿਸਾਨਾ ਦੀ ਸਹੂਲਤ ਲਈ ਕੀਤੇ ਸੁਚਾਰੂ ਪ੍ਰਬੰਧ
Tuesday, 22 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਅਨਾਜ ਮੰਡੀਆਂ ਵਿਚ ਕਣਕ ਦੀ ਨਿਰਵਿਘਨ ਖਰੀਦ ਜਾਰੀ- ਜਸਪ੍ਰੀਤ ਸਿੰਘ ਐਸ.ਡੀ.ਐਮ
ਕਿਸਾਨਾ ਦੀ ਸਹੂਲਤ ਲਈ ਕੀਤੇ ਸੁਚਾਰੂ ਪ੍ਰਬੰਧ

 

ਸ੍ਰੀ ਅਨੰਦਪੁਰ ਸਾਹਿਬ23 ਅਪ੍ਰੈਲ (2025)

ਸੂਬੇ ਦੀਆਂ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਕਣਕ ਦੀ ਫਸਲ ਦੀ ਖਰੀਦ ਦੇ ਸੁਚਾਰੂ ਪ੍ਰਬੰਧ ਦੇ ਨਾਲ ਨਾਲ ਫਸਲ ਦੀ ਲਿਫਟਿੰਗ ਦੇ ਵੀ ਪ੍ਰਬੰਧ ਕੀਤੇ ਹੋਏ ਹਨ। ਸ੍ਰੀ ਅਨੰਦਪੁਰ ਸਾਹਿਬ ਮਾਰਕੀਟ ਕਮੇਟੀ ਅਧੀਨ ਸਾਰੀਆਂ 12 ਅਨਾਜ ਮੰਡੀਆਂ ਵਿਚ ਕਿਸਾਨਾਂ ਵੱਲੋ ਲਿਆਦੀ ਫਸਲ ਦੀ ਨਾਲੋ ਨਾਲ ਖਰੀਦ ਕੀਤੀ ਜਾ ਰਹੀ ਹੈ।  
   ਇਹ ਜਾਣਕਾਰੀ ਦਿੰਦੇ ਹੋਏ ਜਸਪ੍ਰੀਤ ਸਿੰਘ ਪੀ.ਸੀ.ਐਸ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਫਾਈਰੋਸ਼ਨੀਪੀਣ ਵਾਲੇ ਪਾਣੀਪਖਾਨੇਤਰਪਾਲਾ ਦੀ ਸਾਰੀ ਵਿਵਸਥਾ ਸੁਚਾਰੂ ਢੰਗ ਨਾਲ ਕੀਤੀ ਹੋਈ ਹੈ। ਫਸਲ ਦੀ ਆਮਦ ਦੇ ਨਾਲੋ ਨਾਲ ਖਰੀਦ ਪ੍ਰਬੰਧ ਕੀਤੇ ਹੋਏ ਹਨ। ਅੱਜ ਸ੍ਰੀ ਅਨੰਦਪੁਰ ਸਾਹਿਬ ਦੀਆਂ 12 ਅਨਾਜ ਮੰਡੀਆਂ ਵਿੱਚ ਕੁੱਲ 2725 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ।
    ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ ਤੇ ਇਹ ਸਾਰੀ ਕਣਕ ਖਰੀਦੀ ਜਾ ਰਹੀ ਹੈ।  ਲਿਫਟਿੰਗ ਦੇ ਪ੍ਰਬੰਧ ਵੀ ਨਾਲੋ ਨਾਲ ਕੀਤੇ ਹੋਏ ਹਨ। ਕਣਕ ਦੀ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ।

      ਸਕੱਤਰ ਮਾਰਕੀਟ ਕਮੇਟੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ। ਸ੍ਰੀ ਅਨੰਦਪੁਰ ਸਾਹਿਬ ਮਾਰਕੀਟ ਕਮੇਟੀ ਦੀਆਂ ਸਾਰੀਆਂ 12 ਅਨਾਜ ਮੰਡੀਆਂ ਵਿਚ ਰੋਜ਼ਾਨਾ ਆ ਰਹੀ ਕਣਕ ਦੀ ਫਸਲ ਦੀ ਨਾਲੋ ਨਾਲ ਖਰੀਦ ਹੋ ਰਹੀ ਹੈ। ਲਿਫਟਿੰਗ ਦੇ ਸੁਚਾਰੂ ਪ੍ਰਬੰਧਾਂ ਅਤੇ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਹੋ ਰਹੀ ਜਿਣਸ ਦੀ ਅਦਾਇਗੀ ਤੋ ਕਿਸਾਨ ਪੂਰੀ ਤਰਾਂ ਸੰਤੁਸ਼ਟ ਹਨ।
      ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਅਧੀਨ 12 ਅਨਾਜ ਮੰਡੀਆਂ ਅਗੰਮਪੁਰਕੀਰਤਪੁਰ ਸਾਹਿਬਤਖਤਗੜ੍ਹਨੂਰਪੁਰ ਬੇਦੀਨੰਗਲਸੂਰੇਵਾਲਅਬਿਆਣਾਸੁਖੇਮਾਜਰਾਡੂਮੇਵਾਲਅਜੋਲੀਕਲਵਾ ਵਿਚ ਹੁਣ ਤੱਕ ਕੁੱਲ 10588 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ। ਕਿਸੇ ਵੀ ਕਿਸਾਨ ਨੂੰ ਅਨਾਜ ਮੰਡੀਆਂ ਵਿਚ ਬੇਲੋੜੀ ਖੱਜਲ ਖੁਆਰੀ ਨਹੀ ਹੋ ਰਹੀ ਹੈ। ਆਮਦਖਰੀਦਲਿਫਟਿੰਗ ਅਤੇ ਅਦਾਇਗੀ ਦੇ ਪ੍ਰਬੰਧ ਸੁਚਾਰੂ ਹਨ।
     ਸ੍ਰੀ ਅਨੰਦਪੁਰ ਸਾਹਿਬ ਦੀਆਂ ਇਨ੍ਹਾਂ ਸਾਰੀਆਂ ਅਨਾਜ ਮੰਡੀਆਂ ਵਿਚ ਸਾਫ ਸਫਾਈ ਦੀ ਵਿਸ਼ੇਸ ਵਿਵਸਥਾ ਕੀਤੀ ਹੈ। ਇਨ੍ਹਾਂ ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਕੋਈ ਘਾਟ ਨਹੀ ਹੈ। ਸਕੱਤਰ ਮਾਰਕੀਟ ਕਮੇਟੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਅਧਿਕਾਰੀ ਲਗਾਤਾਰ ਮੰਡੀਆਂ ਵਿਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਚਲਾ ਰਹੇ ਹਨ।