Arth Parkash : Latest Hindi News, News in Hindi
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੀਤਾ ਗਿਆ ਵਿਸ਼ਾਲ ਜਾਗਰੂਕਤਾ ਰੈਲੀ  ਦਾ ਆਯੋਜਨ
Saturday, 26 Apr 2025 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੀਤਾ ਗਿਆ ਵਿਸ਼ਾਲ ਜਾਗਰੂਕਤਾ ਰੈਲੀ  ਦਾ ਆਯੋਜਨ
ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਕੀਤੀ ਵਿਸ਼ਾਲ ਜਾਗਰੂਕਤਾ ਰੈਲੀ ਦੀ ਅਗਵਾਈ
ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵੀ ਬਣੇ ਵਿਸ਼ਾਲ ਜਾਗਰੂਕਤਾ ਰੈਲੀ ਦਾ ਹਿੱਸਾ
ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਦੇ 5000 ਤੋਂ ਵੱਧ ਸਕੂਲੀ ਵਿਦਿਆਰਥੀਆਂ ਨੇ ਵਿਸ਼ਾਲ ਜਾਗਰੂਕਤਾ ਰੈਲੀ ਵਿੱਚ ਭਾਗ ਲੈ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਕੂਲੀ ਵਿਦਿਆਰਥੀਆਂ, ਪ੍ਰਸ਼ਾਸ਼ਨਿਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਦੀ ਚੁਕਾਈ ਸਹੁੰ
ਤਰਨ ਤਾਰਨ, 26 ਅਪ੍ਰੈਲ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਮਹਿੰਮ ਤਹਿਤ ਰਾਜ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਜਾਰਗੂਕ ਕਰਨ ਹਿੱਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅੱਜ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ 5000 ਤੋਂ ਵੱਧ ਵਿਦਿਆਰਥੀਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।  
ਇਸ ਵਿਸ਼ਾਲ ਜਾਗਰੂਕਤਾ ਰੈਲੀ ਦੀ ਅਗਵਾਈ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਸਕੂਲੀ ਵਿਦਿਆਰਥੀਆਂ ਤੇ ਸਮੂਹ ਹਾਜ਼ਰੀਨਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਦੀ ਸਹੁੰ ਚੁਕਾਈ ਗਈ।
ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐਸ. ਤੋਂ ਇਲਾਵਾ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਗੁਰਦੇਵ ਸਿੰਘ ਲਾਖਣਾ, ਜਿਲਾ ਯੋਜਨਾ ਕਮੇਟੀ ਤਰਨ ਤਰਨ ਦੇ ਚੇਅਰਮੈਨ ਸ਼੍ਰੀ ਗੁਰਵਿੰਦਰ ਸਿੰਘ ਬਹਿੜਵਾਲ, ਪੰਜਾਬ ਵਾਟਰ ਰਿਸੋਰਸ ਦੇ ਚੇਅਰਮੈਨ ਸ਼੍ਰੀ ਰਣਜੀਤ ਸਿੰਘ ਚੀਮਾ, ਵਾਈਸ ਚੇਅਰਮੈਨ ਪੰਜਾਬ ਖਾਦੀ ਬੋਰਡ ਸ੍ਰੀ ਹਰਪ੍ਰੀਤ ਸਿੰਘ ਸੰਧੂ, ਜਿਲਾ ਪ੍ਰਧਾਨ ਸ੍ਰੀਮਤੀ ਅੰਜੂ ਵਰਮਾ ਅਤੇ ਯੂਥ ਆਗੂ ਸ੍ਰੀ ਅੰਗਦ ਸਿੰਘ ਸੋਹਲ ਐਸ. ਡੀ. ਐੱਮ ਤਰਨ ਤਾਰਨ ਸ੍ਰੀ ਅਰਵਿੰਦਰ ਪਾਲ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਇੰਦਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਡਾ. ਕਰਨਵੀਰ ਸਿੰਘ, ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਅਤੇ ਜਿਲਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਵੀ ਇਸ ਜਾਗਰੂਕਤਾ ਰੈਲੀ ਦਾ ਹਿੱਸਾ ਬਣੇ।    
ਇਹ ਵਿਸ਼ਾਲ ਰੈਲੀ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਤੋਂ ਸ਼ੁਰੂ ਹੋ ਕੇ ਜੰਡਿਆਲਾ ਰੋਡ, ਬੋਹੜੀ ਚੌਂਕ ਤੋਂ ਹੁੰਦੀ ਹੋਈ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਪਹੁੰਚੀ।ਇਸ ਰੈਲੀ ਦੌਰਾਨ ਸਕੂਲੀ ਵਿਦਿਆਰਥੀਆਂ ਅਤੇ ਸਮੂਹ ਭਾਗੀਦਾਰਾਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਦਾ ਸੁਨੇਹਾ ਦਿੰਦਿਆਂ ਨਸ਼ਿਆਂ ਖਿਲਾਫ਼ ਆਪਣੀ ਅਵਾਜ਼ ਬੁਲੰਦ ਕੀਤੀ ਅਤੇ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਦਾ ਸਹਿਯੋਗ ਦੇਣ ਦਾ ਪ੍ਰਣ ਲਿਆ
ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਸਾਰੇ ਆਪਣੇ ਜ਼ਿਲ੍ਹੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਵਿੱਚ ਆਪਣਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਲੈ ਕੇ ਇਸ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਵਿਸ਼ਾਲ ਜਾਗਰੂਕਤਾ ਰੈਲੀ ਨਾਲ ਵੀ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਓਥੇ ਨਸ਼ੇ ਦੀ ਦਲ-ਦਲ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਉਨ੍ਹਾਂ ਦਾ ਮੁਫ਼ਤ ਇਲਾਜ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ੇ ਛੱਡ ਰਹੇ ਹਨ, ਉਨ੍ਹਾਂ ਦੇ ਪੁਨਰਵਾਸ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਤੇ ਖ਼ੁਸ਼ਹਾਲ ਜੀਵਨ ਨੂੰ ਚੁਣਨ।
ਜ਼ਿਲ੍ਹਾ ਵਾਸੀਆਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਦਾ ਸੁਨੇਹਾ ਦਿੰਦੀ ਹੋਈ ਇਹ ਵਿਸ਼ਾਲ ਜਾਗਰੂਕਤਾ ਰੈਲੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਪਹੁੰਚ ਕੇ ਸਮਾਪਤ ਹੋਈ, ਜਿੱਥੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਸਕੂਲੀ ਵਿਦਿਆਰਥੀਆਂ ਤੇ ਸਮੂਹ ਭਾਗੀਦਾਰਾਂ ਨੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਪੰਜਾਬ ਦੇ ਨਸ਼ਾ ਮੁਕਤ ਹੋਣ ਦੀ ਅਰਦਾਸ ਕੀਤੀ ਅਤੇ ਸਤਨਾਮ ਵਾਿਹਗੂਰੂ ਦਾ ਜਾਪ ਕੀਤਾ।