Arth Parkash : Latest Hindi News, News in Hindi
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ ਫਾਜ਼ਿਲਕਾ ਜ਼ਿਲੇ ਵਿੱਚ ਵੱਖ ਵੱਖ ਥਾਵਾਂ ਤੇ ਹੋਈ ਮੌਕ ਡਰਿਲ, ਕਿਸੇ ਵੀ ਹਵਾਈ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ ਫਾਜ਼ਿਲਕਾ ਜ਼ਿਲੇ ਵਿੱਚ ਵੱਖ ਵੱਖ ਥਾਵਾਂ ਤੇ ਹੋਈ ਮੌਕ ਡਰਿਲ, ਕਿਸੇ ਵੀ ਹਵਾਈ ਹਮਲੇ ਸਮੇਂ ਆਪਣੇ ਆਪ ਨੂੰ ਕਿਵੇਂ ਸੁਰੱਖਿਤ ਰੱਖਣਾ ਹੈ ਇਸ ਦਾ ਹੋਇਆ ਅਭਿਆਸ
Tuesday, 06 May 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ
ਫਾਜ਼ਿਲਕਾ ਜ਼ਿਲੇ ਵਿੱਚ ਵੱਖ ਵੱਖ ਥਾਵਾਂ ਤੇ ਹੋਈ ਮੌਕ ਡਰਿਲ, ਕਿਸੇ ਵੀ ਹਵਾਈ ਹਮਲੇ ਸਮੇਂ ਆਪਣੇ ਆਪ ਨੂੰ ਕਿਵੇਂ ਸੁਰੱਖਿਤ ਰੱਖਣਾ ਹੈ ਇਸ ਦਾ ਹੋਇਆ ਅਭਿਆਸ
ਫਾਜ਼ਿਲਕਾ 7 ਮਈ
ਫਾਜ਼ਿਲਕਾ ਜਿਲੇ ਵਿੱਚ ਜਿਵੇਂ ਹੀ 4 ਵਜੇ ਤਾਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਹਵਾਈ ਹਮਲੇ ਸਮੇਂ ਆਪਣੇ ਆਪ ਨੂੰ ਸੁਰੱਖਿਤ ਰੱਖਣ ਦੇ ਅਭਿਆਸ ਲਈ ਮੌਕ ਡਰਿੱਲ ਕੀਤੀ ਗਈ। ਇਸ ਸਬੰਧ ਵਿੱਚ ਵੱਖ-ਵੱਖ ਥਾਵਾਂ ਤੇ 4 ਵਜੇ ਇਕ ਸਾਇਰਨ ਵਜਾਇਆ ਗਿਆ ਜਿਸ ਤੋਂ ਬਾਅਦ ਇਹ ਅਭਿਆਸ ਸ਼ੁਰੂ ਹੋਇਆ। ਇਸ ਅਭਿਆਸ ਅੱਧਾ ਘੰਟਾ ਚੱਲਿਆ ਅਤੇ ਸਾਢੇ 4 ਵਜੇ ਇੱਕ ਹੋਰ ਸ਼ਾਇਰਨ ਵੱਜਣ ਨਾਲ ਖਤਮ ਹੋਇਆ।
 ਇਸ ਦੌਰਾਨ ਅਭਿਆਸ ਕੀਤਾ ਗਿਆ ਕਿ ਜੇਕਰ ਹਵਾਈ ਹਮਲਾ ਹੋ ਜਾਵੇ ਤਾਂ ਜੇਕਰ ਤੁਸੀਂ ਖੁੱਲੇ ਵਿੱਚ ਹੋ ਤਾਂ ਜਲਦੀ ਤੋਂ ਜਲਦੀ ਕਿਸੇ ਇਮਾਰਤ ਦੇ ਅੰਦਰ ਪਹੁੰਚੋ । ਜੇਕਰ ਬਹੁ ਮੰਜਲਾ ਇਮਾਰਤ ਵਿਚ ਹੋ ਤੇ ਹੇਠਲੇ ਤਲ ਤੇ ਆ ਜਾਓ। ਹਰ ਪ੍ਰਕਾਰ ਦੀਆਂ ਲਾਈਟਾਂ ਬੰਦ ਕਰ ਦਿਓ ਅਤੇ ਕੋਈ ਵੀ ਰੌਸ਼ਨੀ ਨਾ ਕਰੋ। ਜੇਕਰ ਤੁਹਾਡੇ ਨੇੜੇ ਇਮਾਰਤ ਨਹੀਂ ਹੈ ਤਾਂ ਕਿਸੇ ਦਰਖਤ ਦੇ ਥੱਲੇ ਓਟ ਲਵੋ । ਜੇਕਰ ਤੁਸੀਂ ਵਾਹਨ ਚਲਾ ਰਹੇ ਹੋ ਤਾਂ ਵਾਹਣ ਛੱਡ ਕੇ ਥੱਲੇ ਆ ਜਾਓ। ਜੇਕਰ ਤੁਹਾਡੇ ਕੋਲ ਓਟ ਲੈਣ ਲਈ ਕੋਈ ਥਾਂ ਨਹੀਂ ਹੈ ਤਾਂ ਧਰਤੀ ਤੇ ਛਾਤੀ ਦੇ ਭਾਰ ਲੇਟ ਜਾਓ ਅਤੇ ਆਪਣੀਆਂ ਉਂਗਲਾਂ ਨਾਲ ਕੰਨ ਬੰਦ ਕਰ ਲਓ। ਇਸ ਸਮੇਂ ਦੌਰਾਨ ਕਿਸੇ ਵੀ ਪ੍ਰਕਾਰ ਦਾ ਰੌਸ਼ਨੀ ਨਾ ਕਰੋ।
 ਇਹਨਾਂ ਸਾਰੇ ਅਭਿਆਸਾਂ ਨੂੰ ਵੱਖ ਵੱਖ ਥਾਵਾਂ ਤੇ ਹੋਈਆਂ ਇਹਨਾਂ ਰਿਹਰਸਲਾਂ ਦੌਰਾਨ ਦੁਹਰਾਇਆ ਗਿਆ। ਇਸ ਤੋਂ ਬਿਨਾਂ ਇਮਾਰਤ ਦੇ ਅੰਦਰ ਕਮਰੇ ਦੇ ਕੋਨੇ ਵਿੱਚ ਸ਼ਰਨ ਲਵੋ ਜਾਂ ਕੋਈ ਕੱਪ ਬੋਰਡ ਜਾਂ ਭਾਰੀ ਚੀਜ਼ ਹੈ ਤਾਂ ਉਸਦੇ ਹੇਠਾਂ ਵੀ ਸ਼ਰਨ ਲਈ ਜਾ ਸਕਦੀ ਹੈ ਖਿੜਕੀਆਂ ਵਿੱਚ ਖੜੇ ਨਾ ਹੋਵੋ। ਗੈਸ ਪਾਣੀ ਅਤੇ ਬਿਜਲੀ ਦੀਆਂ ਸਵਿੱਚਾਂ ਬੰਦ ਕਰ ਦਿਓ।
 ਇਸ ਮੌਕੇ ਵਧੀਕ ਜਿਲਾ ਮੈਜਿਸਟ੍ਰੇਟ ਡਾ  ਮਨਦੀਪ ਕੌਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਹਨਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਹਨਾਂ ਨੇ ਕਿਹਾ ਕਿ ਕਿਸੇ ਵੀ ਖਤਰੇ ਮੌਕੇ ਇਹਨਾਂ ਹਦਾਇਤਾਂ ਦਾ ਪਾਲਣ ਕੀਤਾ
 ਬੋਕਸ ਲਈ ਪ੍ਰਸਤਾਵਿਤ
ਬਲੈਕ ਆਊਟ ਸਮੇਂ ਹਦਾਇਤਾਂ ਦਾ ਕਰੋ ਸਖ਼ਤੀ ਨਾਲ ਪਾਲਣਾ
7 ਮਈ ਰਾਤ 10 ਵਜੇ ਤੋਂ 10:30 ਵਜੇ ਤੱਕ ਬਲੈਕ ਆਊਟ ਦੀ ਰਿਹਾਸਲ ਹੋਵੇਗੀ ਇਸ ਦੌਰਾਨ ਹਰ ਪ੍ਰਕਾਰ ਦੀਆਂ ਲਾਈਟਾਂ ਬੰਦ ਰੱਖੀਆਂ ਜਾਣ ਅਤੇ ਘਰ ਵਿੱਚ ਇਨਵਰਟਰ ਜਨਰੇਟਰ ਜਾਂ ਕਿਸੇ ਵੀ ਹੋਰ ਤਰ੍ਹਾਂ ਦੀ ਲਾਈਟ ਨਾ ਜਗਾਈ ਜਾਵੇ । ਸੜਕਾਂ ਤੇ ਵਾਹਣ ਨਾ ਚਲਾਏ ਜਾਣ ਅਤੇ ਜੇਕਰ ਕਿਤੇ ਵਾਹਨ ਚੱਲ ਰਿਹਾ ਹੈ ਤਾਂ ਉਸ ਨੂੰ ਰੋਕ ਕੇ ਬੱਤੀ ਬੰਦ ਕਰਕੇ ਸੜਕ ਕਿਨਾਰੇ ਰੋਕ ਲਓ। ਬਲੈਕ ਆਊਟ ਸਮੇਂ ਖੁੱਲੇ ਵਿੱਚ ਨਾ ਆਓ ਅਤੇ ਇਮਾਰਤ ਦੇ ਅੰਦਰ ਸੁਰੱਖਿਤ ਥਾਂ ਤੇ ਰਹੋ।