Arth Parkash : Latest Hindi News, News in Hindi
ਆਮ ਲੋਕਾਂ ਵੱਲੋਂ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ, ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰਜ਼ ਸ਼ਾਮਲ ਹਨ, ਦੀ ਵ ਆਮ ਲੋਕਾਂ ਵੱਲੋਂ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ, ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰਜ਼ ਸ਼ਾਮਲ ਹਨ, ਦੀ ਵਰਤੋਂ 'ਤੇ ਹੋਵੇਗੀ ਪੂਰਨ ਪਾਬੰਦੀ
Tuesday, 06 May 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਿਲ੍ਹਾ ਲੋਕ ਸੰਪਰਕ ਦਫਤਰ, ਮੋਗਾ

 

ਆਮ ਲੋਕਾਂ ਵੱਲੋਂ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ, ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰਜ਼ ਸ਼ਾਮਲ ਹਨ, ਦੀ ਵਰਤੋਂ 'ਤੇ ਹੋਵੇਗੀ ਪੂਰਨ ਪਾਬੰਦੀ

ਸਾਗਰ ਸੇਤੀਆ, ਆਈ.ਏ.ਐੱਸ, ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ, ਮੋਗਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਵਿਆਹ-ਸ਼ਾਦੀਆਂ, ਖੁਸ਼ੀ ਦੇ ਉਤਸਵਾਂ ਅਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵੱਲੋਂ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰਜ਼ ਸ਼ਾਮਲ ਹਨ, ਦੀ ਵਰਤੋਂ 'ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ ਮਿਤੀ 07/05/2025 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਿਜੱਠਣ ਲਈ ਸਿਵਲ ਡਿਫੈਸ ਐਕਟ, 1968 ਅਧੀਨ ਮੌਕ ਡਰਿੱਲ ਕੀਤੀਆਂ ਜਾ ਰਹੀਆਂ ਹਨ। ਜਦਕਿ ਇਹ ਆਮ ਤੌਰ 'ਤੇ ਦੇਖਣ ਵਿੱਚ ਆਉਂਦਾ ਹੈ ਕਿ ਆਏ ਦਿਨ ਵਿਆਹ-ਸ਼ਾਦੀਆਂ, ਖੁਸ਼ੀ ਦੇ ਉਤਸਵਾਂ ਅਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵੱਲੋਂ ਆਤਿਸ਼ਬਾਜ਼ੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰਜ਼ ਸ਼ਾਮਲ ਹੁੰਦੇ ਹਨ, ਦੀ ਭਰੂਪਰ ਵਰਤੋਂ ਕੀਤੀ ਜਾਂਦੀ ਹੈ। ਅਜਿਹੇ ਪਟਾਖਿਆਂ ਨਾਲ ਸ਼ੋਰ ਸ਼ਰਾਬੇ ਨਾਲ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ।