12 ਮਈ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਵਿਦਿਅਕ ਅਦਾਰੇ ਰਹਿਣਗੇ ਬੰਦ-ਡਿਪਟੀ ਕਮਿਸ਼ਨਰ
ਬਰਨਾਲਾ, 11 ਮਈ
ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਟੀ ਬੈਨਿਥ ਨੇ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ/ਸਕੂਲ/ਕਾਲਜ/ ਯੂਨਿਵਰਸਿਟੀ ਵਿਦਿਅਕ ਅਦਾਰੇ 12 ਮਈ 2025 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਅਧਿਆਪਕ ਆਪਣੇ ਘਰਾਂ ਤੋਂ ਵਿਦਿਅਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ। ਕਿਸੇ ਵੀ ਅਧਿਆਪਕ ਨੂੰ ਸਕੂਲ ਨਾਂ ਬੁਲਾਇਆ ਜਾਵੇ, ਸਕੂਲਾਂ ਨੂੰ ਪੂਰਣ ਤੌਰ 'ਤੇ ਬੰਦ ਰੱਖਿਆ ਜਾਵੇ।
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਜ਼ਿਲ੍ਹੇ ਅੰਦਰ ਅਦਾਰੇ ਬੰਦ ਰੱਖਣ ਲਈ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।