Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਦੀ ਕੀਤੀ ਤਿਮਾਹੀ ਮੀਟਿੰਗ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਦੀ ਕੀਤੀ ਤਿਮਾਹੀ ਮੀਟਿੰਗ
Monday, 12 May 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਦੀ ਕੀਤੀ ਤਿਮਾਹੀ ਮੀਟਿੰਗ

ਮੋਗਾ13 ਮਈ,

           ਸਾਬਕਾ ਸੈਨਿਕਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵਚਨਬੱਧ ਹੈ। ਸ਼ਹੀਦ ਸੈਨਿਕਾਂ ਦੇ ਪ੍ਰੀਵਾਰਾਂ ਦੀ ਭਲਾਈ ਲਈ ਯੋਗਦਾਨ ਪਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਝੰਡਾ ਦਿਵਸ ਦੀ ਰਾਸ਼ੀ ਜਿਹੜੀ ਕਿ ਸਾਬਕਾ ਸੈਨਿਕਾਂ ਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ ਵਿੱਚਜ਼ਿਲ੍ਹੇ ਦੇ ਨਾਗਰਿਕਾਂਸਕੂਲਾਂ/ਕਾਲਜਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕ੍ਰਮਚਾਰੀਆਂ ਨੂੰ ਵੀ ਇਸ ਵੱਧ ਤੋ ਵੱਧ ਯੋਗਦਾਨ ਪਾਉਣ ਦੀ ਪਾਉਣਾ ਚਾਹੀਦਾ ਹੈ

          ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਵੱਲੋਂ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਕੀਤਾ। ਮੀਟਿੰਗ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾਲੈਫ. ਕਰਨਲ ਡਾਕਟਰ ਸੁਖਮੀਤ ਮਿਨਹਾਸ (ਰਿਟਾ) ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਅਤੇ  ਬੋਰਡ ਦੇ ਸਮੂਹ ਮੈਂਬਰਾਂ ਨੇ ਹਾਜ਼ਰੀ ਭਰੀ। ਗਰੁੱਪ ਕੈਪਟਨ ਦੇਵਿੰਦਰ ਸਿੰਘ ਢਿੱਲੋਂ ਰਿਟਾਇਰਡ ਸਕੱਤਰ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਨੇ ਹਾਜਰੀ ਭਰੀ।

          ਗਰੁੱਪ ਕੈਪਟਨ ਦੇਵਿੰਦਰ ਸਿੰਘ ਢਿੱਲੋਂ (ਰਿਟ) ਵੱਲੋਂ ਮੀਟਿੰਗ ਵਿੱਚ ਸੈਨਿਕ ਸਦਨ ਬਣਾਉਣ ਬਾਰੇਝੰਡਾ ਦਿਵਸ ਦੀ ਰਾਸ਼ੀ ਇਕੱਤਰ ਕਰਨ ਬਾਰੇਪੁਲਿਸ ਵਿਭਾਗ ਦੀਆਂ ਸ਼ਿਕਾਇਤਾਂ ਸਬੰਧੀਸੁਵਿਧਾ ਸੈਂਟਰ ਵਿੱਚ ਸੈਨਿਕਾਂ ਦੀ ਪਹਿਲ ਦੇ ਆਧਾਰ ਤੇ ਸੁਣਵਾਈ ਬਾਰੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ।  ਸਬੰਧਤ ਅਧਿਕਾਰੀਆੰ ਨੂੰ ਤੁਰੰਤ ਅਸਰ ਨਾਲ ਇਹਨਾਂ ਦਾ ਨਿਪਟਾਰਾ ਕਰਨ ਬਾਰੇ ਹਦਾਇਤਾਂ ਦਿੱਤੀਆਂ। ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੀਆਂ ਚੱਲ ਰਹੀਆਂ ਸਕੀਮਾਂ ਦੀ ਵਧੇਰੇ ਜਾਣਕਾਰੀ ਲਈ ਕਮਰਾ ਨੰਬਰ ਸੀ 214ਜਿਹਲਮ ਜਨਾਬ ਕੰਪਲੈਕਸ ਦੂਸਰੀ ਮੰਜਿਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ।