Arth Parkash : Latest Hindi News, News in Hindi
ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫਾ , ਚੰਨੂਵਾਲਾ ਅਤੇ ਬੁੱਧ ਸਿੰਘ ਵਾਲਾ ਵਿਖੇ ਨਸ਼ਿਆ ਦੇ ਵਿਰੁੱਧ ਜੰਗ ਦਾ ਐਲਾਨ ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫਾ , ਚੰਨੂਵਾਲਾ ਅਤੇ ਬੁੱਧ ਸਿੰਘ ਵਾਲਾ ਵਿਖੇ ਨਸ਼ਿਆ ਦੇ ਵਿਰੁੱਧ ਜੰਗ ਦਾ ਐਲਾਨ
Saturday, 17 May 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਮੋਗਾ 

ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫਾ , ਚੰਨੂਵਾਲਾ ਅਤੇ ਬੁੱਧ ਸਿੰਘ ਵਾਲਾ ਵਿਖੇ ਨਸ਼ਿਆ ਦੇ ਵਿਰੁੱਧ ਜੰਗ ਦਾ ਐਲਾਨ

 

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਨ ਦਾ ਦਿੱਤਾ ਹੋਕਾ

 

 

ਬਾਘਾਪੁਰਾਣਾ , 18 ਮਈ:

 

ਨਸ਼ਾ ਮੁਕਤੀ ਯਾਤਰਾ ਦੌਰਾਨ ਅੱਜ ਬਾਘਾਪੁਰਾਣਾ ਹਲਕੇ ਦੇ ਪਿੰਡ ਮਾੜੀ ਮੁਸਤਫਾ , ਚੰਨੂਵਾਲਾ ਅਤੇ ਬੁੱਧ ਸਿੰਘ ਵਾਲਾ ਵਿਖੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਗਿਆ।

 

ਇਸ ਮੌਕੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਫ਼ੈਸਲਾਕੁਨ ਜੰਗ ਦੇ ਅਗਲੇ ਪੜਾਅ ਤਹਿਤ ਅਸੀਂ ਪਿੰਡ ਪਿੰਡ ਜਾ ਰਹੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਦਿਆਂ ਸਹੁੰ ਵੀ ਚੁਕਾਈ। ਉਹਨਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਲੜਨ ਲਈ ਪ੍ਰੇਰਿਆ।

 

ਵਿਧਾਇਕ ਨੇ ਕਿਹਾ ਕਿ ਇਸ ਯਾਤਰਾ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਸੂਬੇ ਦੇ ਹਰੇਕ ਘਰ ਤੱਕ ਪਹੁੰਚ ਬਣਾ ਕੇ ਸੂਬੇ ਚੋਂ  ਨਸ਼ਿਆਂ ਦੀ ਬੁਰਾਈ ਨੂੰ ਜੜ ਤੋਂ ਖ਼ਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਤੋਂ ਕੀਤਾ ਗਿਆ ਹੈ। 

 

ਉਹਨਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਛੇੜੀ ਇਸ ਲੜਾਈ 'ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਦ ਇਹ ਲੜਾਈ ਲੋਕ ਲਹਿਰ ਬਣ ਗਈ ਤਾਂ ਸੂਬੇ 'ਚੋਂ ਨਸ਼ਾ ਖ਼ਤਮ ਹੁੰਦਿਆਂ ਦੇਰ ਨਹੀਂ ਲੱਗੇਗੀ।