Arth Parkash : Latest Hindi News, News in Hindi
ਨੈਸ਼ਨਲ ਲੋਕ ਅਦਾਲਤ ਦੌਰਾਨ 9253 ਕੇਸਾਂ ਦਾ ਮੌਕੇ 'ਤੇ ਕੀਤਾ ਗਿਆ ਨਿਪਟਾਰਾ ਨੈਸ਼ਨਲ ਲੋਕ ਅਦਾਲਤ ਦੌਰਾਨ 9253 ਕੇਸਾਂ ਦਾ ਮੌਕੇ 'ਤੇ ਕੀਤਾ ਗਿਆ ਨਿਪਟਾਰਾ
Friday, 23 May 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਨੈਸ਼ਨਲ ਲੋਕ ਅਦਾਲਤ ਦੌਰਾਨ 9253 ਕੇਸਾਂ ਦਾ ਮੌਕੇ 'ਤੇ ਕੀਤਾ ਗਿਆ ਨਿਪਟਾਰਾ

ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਕੀਤੇ ਗਏ ਖਤਮ

ਤਰਨ ਤਾਰਨ, 24 ਮਈ:

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੇ ਬਾਰੇ ਸ੍ਰੀ ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ- ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਤਰਨ ਤਾਰਨ ਸੈਸ਼ਨਜ ਡਵੀਜਨ ਵਿੱਚ ਵੱਡੇ ਪੱਧਰ ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਅਤੇ ਪਬਲਿਕ  ਦੀ ਸਹੂਲਤ ਲਈ ਕੌਮੀ ਲੋਕ ਅਦਾਲਤ ਦੇ ਕੁੱਲ 08 ਬੈਚ ਬਣਾਏ ਗਏ।
ਜਿੰਨ੍ਹਾਂ ਵਿੱਚ ਪਹਿਲਾ ਬੈਂਚ, ਸ਼੍ਰੀ ਮਨੋਜ ਕੁਮਾਰ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਦੂਸਰਾਂ ਬੈਂਚ ਸ਼੍ਰੀਮਤੀ ਨੀਤਿਕਾ ਵਰਮਾ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਤੀਸਰਾ ਬੈਂਚ ਸ਼੍ਰੀ ਅਮਨਦੀਪ ਸਿੰਘ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ, ਤਰਨ ਤਾਰਨ, ਚੌਥਾਂ ਬੈਂਚ ਸ਼੍ਰੀ ਰਮੇਸ਼ ਕੁਮਾਰ, ਸਿਵਲ ਜੱਜ ਜੂਨੀਅਰ ਡਵੀਜ਼ਨ, ਤਰਨ ਤਾਰਨ ਅਤੇ ਪੰਜਵਾ ਬੈਂਚ ਸ਼੍ਰੀ ਅਜੈਬ ਸਿੰਘ, ਚੇਅਰਮੈਨ, ਪਰਮਾਨੈਂਟ ਲੋਕ ਅਦਾਲਤ, ਤਰਨ ਤਾਰਨ ਇਸ ਤੋਂ ਇਲਾਵਾ ਪੱਟੀ ਵਿਖੇ ਦੋਂ ਬੈਂਚ ਸ਼੍ਰੀ ਜਗਜੀਤ ਸਿੰਘ, ਸਬ ਡੀਵੀਜ਼ਨ ਜੁਡੀਸ਼ੀਅਲ ਮੈਜੀਸਟਰੇਟ, ਪੱਟੀ, ਅਤੇ ਡਾਕਟਰ ਹਰਸਿਮਰਨਦੀਪ ਕੌਰ, ਸਿਵਲ ਜੱਜ ਜੂਨੀਅਰ ਡੀਵੀਜ਼ਨ ਪੱਟੀ। ਇਸ ਤੋਂ ਇਲਾਵਾ ਖਡੂਰ ਸਾਹਿਬ ਵਿਖੇ ਇੱਕ (01) ਬੈਂਚ ਸ਼੍ਰੀ ਰਾਜਦੀਪ ਸਿੰਘ ਮਾਨ, ਸਬ ਡੀਵੀਜ਼ਨ ਜੁਡੀਸ਼ੀਲ ਮੈਜੀਸਟਰੇਟ ਖਡੂਰ ਸਾਹਿਬ ਜਿਸ ਵਿੱਚ ਲੋਕ ਅਦਾਲਤ ਦੇ ਬੈਚਾਂ ਦੇ ਮਾਣਯੋਗ ਪ੍ਰਜ਼ਾਈਡਿੰਗ ਅਫਸਰਾਂ ਨੇ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿੱਚ ਬਹੁਤ ਹੀ ਸਹਿਜਤਾ, ਸੰਵੇਦਨਸ਼ੀਲਤਾ ਨਾਲ ਪਬਲਿਕ ਦੇ ਨਾਲ, ਆਹਮੋ-ਸਾਹਮਣੇ ਬੈਠ ਦੇ ਉਹਨਾਂ ਦੇ ਝਗੜਿਆਂ/ਸਮੱਸਿਆਵਾਂ ਨੂੰ ਸੁਣਿਆ ਅਤੇ ਉਹਨਾਂ ਨੂੰ ਝਗੜਾ ਖਤਮ ਕਰਨ ਦੇ ਫਾਈਦੇ ਦੱਸਦੇ ਹੋਏ ਉਹਨਾਂ ਨੂੰ ਆਪਸੀ ਸਹਿਮਤੀ ਨਾਲ ਕੇਸ ਨਿਬੇੜਨ ਲਈ ਪ੍ਰੇਰਿਆ।  ਲੋਕ ਅਦਾਲਤ ਦੇ ਪ੍ਰੀਜਾਈਡਿੰਗ ਅਫਸਰਾਂ ਨੇ ਪਬਲਿਕ ਦੀ ਸਹਿਮਤੀ ਨਾਲ ਇਸ  ਵਾਰ ਦੀ ਕੌਮੀ ਲੋਕ ਅਦਾਲਤ ਵਿੱਚ ਕੁੱਲ 10207 ਰੱਖੇ ਕੇਸਾਂ ਵਿਚੋਂ 9253 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 106523653/- ਰੁਪਏ ਦੀ ਰਕਮ ਦੀ ਫੈਸਲੇ ਕੀਤੇ ਗਏ।  ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ। ਅਦਾਲਤਾਂ ਵਿੱਚ ਸਮੇਂ ਸਮੇਂ ਤੇ ਪ੍ਰੀ ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ ਸੀ। ਰਾਸ਼ਟਰੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਸ੍ਰੀ ਕੰਵਲਜੀਤ ਸਿੰਘ ਬਾਜਵਾ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਕੋਮੀ ਲੋਕ ਅਦਾਲਤ ਰਾਹੀਂ ਕੇਸ ਹੱਲ ਕਰਨ ਦੇ ਬੜੇ ਫਾਈਦੇ ਹਨ ਕਿਉਂਕਿ ਕੌਮੀ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਆਪਸੀ ਸਹਿਮਤੀ ਨਾਲ ਨਿਬੜੇ ਕੇਸਾਂ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ। ਸ੍ਰੀ ਬਾਜਵਾ ਨੇ ਅੱਗੇ ਦੱਸਿਆ ਕਿ ਸਾਰੀਆਂ ਧੀਰਾਂ, ਵਕੀਲਾਂ ਨੇ ਇਸ ਕੌਮੀ ਲੋਕ ਅਦਾਲਤ ਵਿੱਚ ਬੜੀ ਚੰਗੀ ਦਿਲਚਸਪੀ ਦਿਖਾਈ ਅਤੇ ਅੱਜ ਦੀ ਕੌਮੀ ਲੌਕ ਅਦਾਲਤ ਦੀ ਸਫਲਤਾ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅਨੇਕਾ ਜਾਗਰੂਕਤਾ ਕੈਂਪ, ਮੀਟਿਗਾਂ ਕੀਤੀਆਂ ਗਈਆਂ, ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆਏ ਹਨ।
ਸ਼੍ਰੀਮਤੀ ਸ਼ਿਲਪਾ, ਚੀਫ ਜੂਡੀਸ਼ੀਅਲ ਮੈਜੀਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਪਬਲਿਕ ਨੂੰ ਵੱਧ ਤੋਂ ਵੱਧ ਕੌਮੀ ਲੋਕ ਅਦਾਲਤ ਵਿੱਚ ਭਾਗ ਲੈਣ ਚਾਹੀਦਾ ਹੈ ਅਤੇ ਇਸ ਦਾ ਫਾਈਦਾ ਉਠਾਉਣਾ ਚਾਹੀਦਾ ਹੈ ਅਤੇ ਅਗਲੀ ਕੌਮੀ ਲੋਕ ਅਦਾਲਤ ਮਿਤੀ 13 ਸਤੰਬਰ, 2025 ਨੂੰ ਲੱਗ ਰਹੀ ਹੈ।
ਇਸ ਸਬੰਧੀ ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968, ਕੋਮੀ ਟੋਲ ਫ੍ਰੀ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।